ਜਲੰਧਰ ''ਚ ਹਾਈਵੇਅ ''ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ ਜਾਨ
Saturday, Jun 27, 2026 - 06:20 PM (IST)
ਜਲੰਧਰ (ਸੋਨੂੰ)- ਪਠਾਨਕੋਟ ਚੌਕ ਨੇੜੇ ਹਾਈਵੇਅ 'ਤੇ ਇਕ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਸਮੇਂ ਕਾਰ 'ਚ ਤਿੰਨ ਲੋਕ ਸਵਾਰ ਸਨ। ਕਾਰ ਨੂੰ ਅੱਗ ਲੱਗਦੇ ਹੀ ਸਵਾਰ ਤੁਰੰਤ ਮੌਕੇ ਤੋਂ ਭੱਜ ਗਏ। ਹਾਦਸੇ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਇਕ ਯਾਤਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਇੰਡੀਗੋ ਕਾਰ ਲੁਧਿਆਣਾ ਤੋਂ ਆ ਰਹੀ ਸੀ। ਅਚਾਨਕ ਕਾਰ ਰੁਕ ਗਈ ਅਤੇ ਧੂੰਆਂ ਉੱਠਣ ਲੱਗਾ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
ਹਾਦਸੇ ਤੋਂ ਬਾਅਦ ਹਫ਼ੜਾ-ਦਫ਼ੜੀ ਵਿਚ 3 ਲੋਕ ਨਿਕਲੇ ਅਤੇ ਗੱਡੀ ਤੋਂ ਦੂਰ ਭੱਜ ਕੇ ਜਾਨ ਬਚਾਈ। ਇਸ ਦੌਰਾਨ ਜਗਦੰਬਾ ਸਟੀਲ ਕੰਪਨੀ ਤੋਂ ਲਏ ਗਏ ਪੰਪ ਤੋਂ ਪਾਣੀ ਦਾ ਛਿੜਕਾਅ ਕਰਕੇ ਅੱਗ 'ਤੇ ਕਾਬੂ ਪਾਇਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਹਾਦਸੇ ਵਿੱਚ ਕਾਰ ਨੂੰ ਕਾਫ਼ੀ ਨੁਕਸਾਨ ਹੋਇਆ। ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਵਿਖਾਇਆ ਗਿਆ ਹੈ ਕਿ ਕਾਰ ਦਾ ਅਗਲਾ ਹਿੱਸਾ ਕਾਫ਼ੀ ਹੱਦ ਤੱਕ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
