ਜਲੰਧਰ ਦੇ ਮਾਡਲ ਟਾਊਨ ''ਚ ਗੁਰਦੁਆਰਾ ਸਾਹਿਬ ਨੇੜੇ ਖਾਲੀ ਪਲਾਟ ''ਚ ਲੱਗੀ ਅੱਗ
Saturday, Nov 22, 2025 - 06:06 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਨੇੜੇ ਇਕ ਖਾਲੀ ਪਲਾਟ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚੀਆਂ। ਕਰਮਚਾਰੀਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ।

ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਖਾਲੀ ਪਲਾਂਟ ਵਿਚ ਝਾੜੀਆਂ ਵਿਚ ਭਿਆਨਕ ਅੱਗ ਲੱਗ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ ਨੇ ਕਿਹਾ ਕਿ ਉਨ੍ਹਾਂ ਖਾਲੀ ਪਲਾਟ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ 'ਤੇ ਪਹੁੰਚ ਕੇ ਦੋ ਗੱਡੀਆਂ ਨਾਲ ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ: 29 ਨਵੰਬਰ ਤੱਕ ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹਿਣਗੇ ਸ਼ਰਾਬ ਦੇ ਸਾਰੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
