ਸਕਾਈਲਾਰਕ ਚੌਂਕ ਲਿਬਰਟੀ ਸ਼ੂਜ਼ ਸ਼ੋਅਰੂਮ ''ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Sunday, May 19, 2024 - 04:53 PM (IST)

ਸਕਾਈਲਾਰਕ ਚੌਂਕ ਲਿਬਰਟੀ ਸ਼ੂਜ਼ ਸ਼ੋਅਰੂਮ ''ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ- ਸਕਾਈਲਾਰਕ ਚੌਂਕ ਨੇੜੇ ਸਥਿਤ ਲਿਬਰਟੀ ਸ਼ੂਜ਼ ਸ਼ੋਅਰੂਮ 'ਚ ਐਤਵਾਰ ਦੁਪਹਿਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਪਾਣੀ ਅਤੇ ਫੋਮ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

PunjabKesari

ਸ਼ੋਅਰੂਮ ਦੇ ਮੈਨੇਜਰ ਰੌਬਿਨ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਐਤਵਾਰ ਦੁਪਹਿਰ ਨੂੰ ਵੀ ਸ਼ੋਅਰੂਮ ਵਿੱਚ ਬੈਠਾ ਸੀ। ਉੱਪਰ ਛੱਤ 'ਤੇ ਬਣੇ ਸਟੋਰ 'ਚੋਂ ਧੂੰਆਂ ਨਿਕਲਣ ਲੱਗਾ। ਜਦੋਂ ਉਨ੍ਹਾਂ ਵੇਖਿਆ ਤਾਂ ਅੱਗ ਲੱਗੀ ਹੋਈ ਸੀ। ਮੌਕੇ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਨਾ ਦਿੱਤੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

PunjabKesari

ਇਹ ਵੀ ਪੜ੍ਹੋ- ਇੰਸਟਾ 'ਤੇ ਵਾਇਰਲ ਹੋਈ ਗੁੰਡਿਆਂ ਵੱਲੋਂ ਪੋਸਟ ਕੀਤੀ ਅਨੋਖੀ ਵੀਡੀਓ, ਰੇਟ ਲਿਸਟ ਵੇਖ ਪੁਲਸ ਦੇ ਉੱਡੇ ਹੋਸ਼

ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਢਾਈ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਖ਼ੁਸ਼ਕਿਸਮਤੀ ਹੈ ਕਿ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਸ਼ੋਅਰੂਮ ਵਿੱਚ ਪਿਆ ਕਾਫ਼ੀ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਤਿਸੰਗ 'ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News