ਅੱਗ ਕਾਰਨ ਸੜ ਕੇ ਸੁਆਹ ਹੋਈਆਂ ਝੁੱਗੀਆਂ, ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪੁੱਜੇ ਵਿਧਾਇਕ ਜਸਵੀਰ

Tuesday, May 07, 2024 - 04:31 PM (IST)

ਅੱਗ ਕਾਰਨ ਸੜ ਕੇ ਸੁਆਹ ਹੋਈਆਂ ਝੁੱਗੀਆਂ, ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪੁੱਜੇ ਵਿਧਾਇਕ ਜਸਵੀਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਬੇਟ ਖੇਤਰ ਅਧੀਨ ਪੈਂਦੇ ਪਿੰਡ ਰੜਾ ਵਿਖੇ ਬੀਤੇ ਦਿਨੀਂ ਹਿਜਰਤ ਕਰਕੇ ਆਏ ਸਬਜ਼ੀ ਕਾਸ਼ਤਕਾਰ ਪ੍ਰਵਾਸੀ ਮੁਸਲਮਾਨਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋ ਗਿਆ ਸੀ। ਇਹਨਾਂ ਪੀੜਤ ਪਰਿਵਾਰਾਂ ਨੂੰ ਮਿਲਣ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਆਪਣੀ ਟੀਮ ਸਮੇਤ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਮੌਕੇ ਬੇਟ ਖੇਤਰ ਇੰਚਾਰਜ ਰਜਿੰਦਰ ਸਿੰਘ ਮਾਰਸ਼ਲ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਯੂਥ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਗੁਰਦੀਪ ਸਿੰਘ ਹੈਪੀ, ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਜਲਾਲਪੁਰ ਮੌਜੂਦ ਸਨ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਇਸ ਮੌਕੇ ਪੀੜਤ ਪਰਿਵਾਰ ਦੇ ਮੁਹੰਮਦ ਸਦੀਕ ਪੁੱਤਰ ਅਬਦੁਲ ਰਫੀਕ, ਅਲਾਕਤ ਅਲੀ ਪੁੱਤਰ ਅਬਦੁਲ ਅਲੀ, ਗੁਲਾਮ ਨਬੀ ਪੁੱਤਰ ਅਬਦੁਲ ਲਥੀਪ, ਗੁਲਾਮ ਰਸੂਲ ਪੁੱਤਰ ਅਬਦੁਲ ਲਤੀਫ, ਨੂਰ ਮੁਹੰਮਦ ਅਲੀ ਅਤੇ ਸ਼ੇਖਰ ਤੇ ਹੋਰਨਾ ਪੀੜਤ ਮੈਂਬਰਾਂ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਹਨਾਂ ਦੀਆਂ ਕਰੀਬ 10 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਦ ਹੋ ਗਈਆਂ ਹਨ। ਇਸ ਦੇ ਨਾਲ ਹੀ ਲੱਖਾਂ ਰੁਪਏ ਦੀ ਨਗਦੀ, ਘਰ ਦਾ ਸਮਾਨ, ਟਰੈਕਟਰ, ਟਰਾਲੀ, ਮੋਟਰਸਾਈਕਲ ਆਦਿ ਵੀ ਸੜ ਕੇ ਸੁਆਹ ਹੋ ਗਏ ਹਨ, ਜਿਸ ਨਾਲ ਉਹਨਾਂ ਦਾ ਬਹੁਤ ਜ਼ਿਆਦਾ ਆਰਥਿਕ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਅੱਗ ਕਾਰਨ ਹੋਏ ਵੱਡੇ ਨੁਕਸਾਨ ਦਾ ਸਰਵੇ ਕਰਵਾਇਆ ਗਿਆ ਹੈ। ਉਹਨਾਂ ਨੇ ਇਸ ਮੌਕੇ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੇ ਆਦਰਸ਼ ਚੋਣ ਜਾਬਤੇ ਉਪਰੰਤ ਮੁੱਖ ਮੰਤਰੀ ਰਾਹਤ ਫੰਡ 'ਚੋਂ ਉਹਨਾਂ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦੇ ਵੱਡੇ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News