ਸ਼ਾਰਟ ਸਰਕਟ ਕਾਰਨ ਲੱਗੀ ਘਰ ’ਚ ਅੱਗ, ਸਾਰਾ ਸਮਾਾਨ ਸੜ ਕੇ ਸੁਆਹ

Sunday, Jan 07, 2024 - 01:31 PM (IST)

ਸ਼ਾਰਟ ਸਰਕਟ ਕਾਰਨ ਲੱਗੀ ਘਰ ’ਚ ਅੱਗ, ਸਾਰਾ ਸਮਾਾਨ ਸੜ ਕੇ ਸੁਆਹ

ਜਲੰਧਰ (ਜ.ਬ.)- ਜਲੰਧਰ ਵਿਖੇ ਪਿੰਡ ਮੁਬਾਰਕਪੁਰ ਸ਼ੇਖੇ ਵਿਖੇ ਅੱਗ ਲੱਗਣ ਨਾਲ ਘਰ ਦਾ ਸਾਮਾਨ ਅਤੇ 4 ਲੱਖ ਰੁਪਏ ਦੀ ਨਕਦੀ ਸੜ ਕੇ ਸੁਆਹ ਹੋਣ ਦੀ ਸੂਚਨਾ ਹੈ। ਇਸ ਸਬੰਧੀ ਪੀੜਤ ਰਜਿੰਦਰ ਕੁਮਾਰ ਪੁੱਤਰ ਮਦਨ ਲਾਲ ਵਾਸੀ ਪਿੰਡ ਮੁਬਾਰਕਪੁਰ ਸ਼ੇਖੇ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ ਤਾਂ ਘਰ ’ਚ ਬੱਚੇ ਸਨ। ਦੂਜੀ ਮੰਜ਼ਿਲ ’ਚ ਪਏ ਇਨਵਰਟਰ ’ਚ ਇਕਦਮ ਬਲਾਸਟ ਹੋ ਗਿਆ, ਜਿਸ ਨਾਲ ਉੱਪਰਲੇ ਕਮਰਿਆਂ ’ਚ ਅੱਗ ਬੁਰੀ ਤਰ੍ਹਾਂ ਫੈਲ ਗਈ।

PunjabKesari

ਇਸ ਦਾ ਧੂੰਆਂ ਦੂਰ-ਦੂਰ ਤੱਕ ਵਿਖਾਈ ਦਿੱਤਾ ਗਿਆ। ਇਹ ਵੇਖਦੇ ਹੋਏ ਬੱਚਿਆਂ ਨੇ ਆਸ-ਪਾਸ ਦੇ ਗੁਆਂਢੀਆਂ ਨੂੰ ਆਵਾਜ਼ ਦਿੱਤੀ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬਗੇਡ ਦੀ ਗੱਡੀ ਨੇ ਆ ਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਉਨ੍ਹਾਂ ਦੇ ਘਰ ’ਚ ਬਿਜਲੀ ਦੇ ਉਪਕਰਨ, ਅਲਮਾਰੀ ਜਿਸ ’ਚ 4 ਲੱਖ ਰੁਪਏ ਕੈਸ਼ ਅਤੇ ਸੋਨੇ ਦੇ ਗਹਿਣੇ ਸਨ, ਸੜ ਗਏ, ਜਿਸ ਨਾਲ ਉਨ੍ਹਾਂ ਦਾ 10 ਲੱਖ ਤੋਂ ਉੱਪਰ ਨੁਕਸਾਨ ਹੋਇਆ ਹੈ। ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜ ਕੇ ਕਬਾੜ ਦੇ ਰੂਪ ’ਚ ਬਦਲ ਗਿਆ। ਉਨ੍ਹਾਂ ਕਿਹਾ ਕਿ ਇਸ ਅੱਗ ’ਤੇ ਕਾਬੂ ਪਾਉਣ ਲਈ 2 ਗੱਡੀਆਂ ਮੌਕੇ ’ਤੇ ਪਹੁੰਚੀਆਂ ਸਨ।

ਇਹ ਵੀ ਪੜ੍ਹੋ :  ਹੈਰਾਨ ਕਰਦੇ ਅੰਕੜੇ, ਬਾਰਡਰ ਰਾਹੀਂ ਮੈਕਸੀਕੋ ਤੋਂ ਅਮਰੀਕਾ ਜਾਣ ਦੌਰਾਨ 1 ਸਾਲ ’ਚ ਫੜੇ 96917 ਭਾਰਤੀ ਨਾਗਰਿਕ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News