ਘਰ ਵਿਚ ਅੱਗ ਲੱਗਣ ਕਾਰਨ ਸਾਮਾਨ ਹੋਇਆ ਸੜ ਕੇ ਸੁਆਹ
Thursday, Jan 15, 2026 - 06:40 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਮਾਡਲ ਟਾਊਨ ਪਿੰਡ ਫ਼ੌਜੀ ਕਾਲੋਨੀ ਟਾਂਡਾ ਵਿਖੇ ਅੱਜ ਦੁਪਹਿਰ ਸਮੇਂ ਇਕ ਘਰ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਗਜਨੀ ਇਹ ਘਟਨਾ ਦੁਪਹਿਰ ਇਕ ਸਮੇਂ ਵਾਪਰੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਬੇਟੀ ਕਿਸੇ ਧਾਰਮਿਕ ਸਥਾਨ' ਤੇ ਮੱਥਾ ਟੇਕਣ ਗਏ ਹੋਏ ਸਨ ਕਿ ਲੋਕਾਂ ਨੇ ਅਚਾਨਕ ਹੀ ਘਰ ਵਿਚੋਂ ਧੂਆਂ ਨਿਕਲਦਾ ਵੇਖ ਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ 'ਤਾ ਦੁਕਾਨ 'ਤੇ ਬੈਠਾ ਵਿਅਕਤੀ

ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਜੱਦੋ-ਜ਼ਹਿਦ ਉਪਰੰਤ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਘਰ ਵਿਚ ਪਿਆ ਲੱਖਾਂ ਰੁਪਏ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਪੀੜਤ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਇਕ ਸਾਲ ਪਹਿਲਾਂ ਹੀ ਦਿੱਲੀ ਤੋਂ ਆ ਕੇ ਇਥੇ ਰਹਿ ਰਹੇ ਸਨ ਕਿ ਅਚਾਨਕ ਹੀ ਇਸ ਘਟਨਾ ਦੇ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋਏ ਵੱਡੇ ਬਦਲਾਅ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
