ਘਰ ’ਚ ਅੱਗ ਲੱਗਣ ਨਾਲ ਲੱਖਾਂ ਦੀ ਕੀਮਤ ਦਾ ਸਾਮਾਨ ਸੜ ਕੇ ਹੋਇਆ ਸੁਆਹ
Saturday, Aug 02, 2025 - 03:00 PM (IST)

ਜਲੰਧਰ (ਵਰੁਣ)–ਮਿੱਠਾਪੁਰ ਦੇ ਪਿੰਡ ਅਲੀਪੁਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦੀ ਕੀਮਤ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਲੋਕਾਂ ਦਾ ਦੋਸ਼ ਹੈ ਕਿ ਅੱਗ ਲੱਗਣ ਦੀ ਸੂਚਨਾ ਦੇਣ ਦੇ ਬਾਵਜੂਦ ਫਾਇਰ ਬ੍ਰਿਗੇਡ ਦੀ ਗੱਡੀ ਦੇਰੀ ਨਾਲ ਪਹੁੰਚੀ, ਜਿਸ ਕਾਰਨ ਵਧੇਰੇ ਨੁਕਸਾਨ ਹੋਇਆ।
ਜਾਣਕਾਰੀ ਦਿੰਦੇ ਘਰ ਦੇ ਮੈਂਬਰ ਸੰਨੀ ਨੇ ਦੱਸਿਆ ਕਿ ਵੀਰਵਾਰ ਰਾਤੀਂ 10 ਵਜੇ ਜਦੋਂ ਮੈਂਬਰ ਘਰ ਵਿਚ ਮੌਜੂਦ ਸਨ ਤਾਂ ਅਚਾਨਕ ਅੱਗ ਲੱਗ ਗਈ। ਉਨ੍ਹਾਂ ਨੇ ਅੱਗ ਦੀਆਂ ਲਪਟਾਂ ਵੇਖ ਕੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ: Punjab: ਸਿਆਸਤ 'ਚ ਹਲਚਲ! ਕੌਂਸਲਰਾਂ ਨੇ ਖੋਲ੍ਹਿਆ ਮੋਰਚਾ, ਇਸ ਕਾਂਗਰਸੀ ਆਗੂ ਖ਼ਿਲਾਫ਼ ਵੱਡਾ ਐਕਸ਼ਨ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਆਲੇ-ਦੁਆਲੇ ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ-ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇਕ ਘੰਟੇ ਤਕ ਨਹੀਂ ਪਹੁੰਚੀਆਂ। ਦੋਸ਼ ਹੈ ਕਿ ਜੇਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਂ ’ਤੇ ਪਹੁੰਚ ਜਾਂਦੀਆਂ ਤਾਂ ਇੰਨਾ ਨੁਕਸਾਨ ਨਾ ਹੁੰਦਾ। ਸੰਨੀ ਨੇ ਕਿਹਾ ਕਿ ਜਦੋਂ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ, ਉਦੋਂ ਤਕ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਅੱਗ ਲੱਗਣ ਕਾਰਨ ਲੱਖਾਂ ਦੀ ਕੀਮਤ ਦਾ ਘਰੇਲੂ ਸਾਮਾਨ ਸੜ ਕੇ ਸਵਾਹ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ 'ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e