ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 3 ਝੁੱਗੀਆਂ ਸੜ ਕੇ ਸੁਆਹ, 7 ਮਹੀਨੇ ਦੀ ਬੱਚੀ ਝੁਲਸੀ

04/24/2022 8:09:12 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਸਥਾਨਕ ਕਿਸਾਨ ਹਵੇਲੀ ਨੇੜੇ ਲੱਗੀ ਅਚਾਨਕ ਅੱਗ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 3 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਦਕਿ ਇਕ ਝੁੱਗੀ 'ਚ 7 ਮਹੀਨੇ ਦੀ ਬੱਚੀ ਅੱਗ ਨਾਲ ਝੁਲਸ ਗਈ, ਜਿਸ ਨੂੰ ਪੀ. ਜੀ. ਆਈ. ਚੰਡੀਗਡ਼੍ਹ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁਹੱਲਾ ਟਿੱਬੀਆਂ ਦੀਆਂ ਪ੍ਰਵਾਸੀ ਮਜ਼ਦੂਰਾਂ ਦੀਆਂ 3 ਝੁੱਗੀਆਂ 'ਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦਿਹਾੜੀ ਕਰਨ ਗਏ ਹੋਏ ਸਨ ਅਤੇ ਉਨ੍ਹਾਂ ਦੇ ਬੱਚੇ ਝੁੱਗੀਆਂ ਦੇ ਆਲੇ-ਦੁਆਲੇ ਖੇਡ ਰਹੇ ਸਨ। ਇਸ ਦੌਰਾਨ ਅਚਾਨਕ ਝੁੱਗੀਆਂ ਨੂੰ ਅੱਗ ਲੱਗ ਗਈ। ਅੱਗ ਲੱਗਣ 'ਤੇ ਮੁਹੱਲਾ ਵਾਸੀ ਤੁਰੰਤ ਹਰਕਤ ਵਿਚ ਆਏ ਤੇ ਉਨ੍ਹਾਂ ਅੱਗ ਬੁਝਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਚੱਲੀ ਗੋਲੀ, 3 ਮੋਟਰਸਾਈਕਲ ਸਵਾਰ ਲੁਟੇਰਿਆਂ ਦੁਕਾਨਦਾਰ ਕੋਲੋਂ ਲੁੱਟੇ 80 ਹਜ਼ਾਰ

ਇਨ੍ਹਾਂ ਝੁੱਗੀਆਂ 'ਚ ਕਮਰੂਦੀਨ ਦੀ 7 ਮਹੀਨੇ ਦੀ ਬੱਚੀ ਵੀ ਲਪੇਟ ਵਿਚ ਆ ਗਈ, ਜਿਸ ਨੂੰ ਅੱਗ 'ਚੋਂ ਬਾਹਰ ਕੱਢਣ ਵਾਲਾ ਨੌਜਵਾਨ ਵੀ ਜ਼ਖਮੀ ਹੋ ਗਿਆ। ਸੁਜਾਨਪੁਰ ਦੇ ਰਹਿਣ ਵਾਲੇ ਕਮਰੂਦੀਨ ਨੇ ਦੱਸਿਆ ਕਿ 3 ਝੁੱਗੀਆਂ 'ਚ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮੁੜ ਰੈਣ ਬਸੇਰੇ ਅਤੇ ਬੇਟੀ ਦੇ ਇਲਾਜ ਲਈ ਹਰ ਸੰਭਵ ਯਤਨ ਕਰੇ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮੁਖੀ ਸਿਮਰਨਜੀਤ ਸਿੰਘ ਅਤੇ ਚੌਕੀ ਇੰਚਾਰਜ ਸਵਾਤੀ ਧੀਮਾਨ ਵੀ ਮੌਕੇ 'ਤੇ ਪਹੁੰਚ ਗਏੇ। ਪੁਲਸ ਮੁਲਾਜ਼ਮਾਂ ਵੱਲੋਂ ਵੀ ਮੁਹੱਲਾ ਵਾਸੀਆਂ ਨਾਲ ਮਿਲ ਕੇ ਅੱਗ 'ਤੇ ਕਾਬੂ ਪਾਇਆ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਅੱਗ ਬੁਝਾਊ ਗੱਡੀ ਤਕਰੀਬਨ ਡੇਢ ਘੰਟੇ ਬਾਅਦ ਘਟਨਾ ਸਥਾਨ 'ਤੇ ਪਹੁੰਚੀ, ਜਿਸ ਕਾਰਨ ਸ਼ਹਿਰ ਵਾਸੀਆਂ 'ਚ ਭਾਰੀ ਰੋਸ ਪਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ


Harnek Seechewal

Content Editor

Related News