ਅੱਗ ਲੱਗਣ ਕਰਕੇ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ (ਵੀਡੀਓ)

11/23/2019 6:43:29 PM

ਜਲੰਧਰ (ਸੋਨੂੰ)— ਜਲੰਧਰ ਦੇ ਪਠਾਨਕੋਟ ਬਾਈਪਾਸ 'ਤੇ ਟਰਾਂਸਫਾਰਮਰ 'ਚ ਸ਼ਾਰਟ ਸਰਕਿਟ ਹੋਣ ਨਾਲ ਅੱਗ ਲੱਗ ਗਈ। ਅੱਗ ਲੱਗਾਂ ਕਾਰਨ ਇਕ ਦੁਕਾਨ ਅੱਗ ਦੀ ਲਪੇਟ 'ਚ ਆ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਦੁਕਾਨ ਦੇ ਅੱਗ ਦੀ ਲਪੇਟ 'ਚ ਆਉਣ ਨਾਲ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਗਿਆ।

PunjabKesari

ਉਨ੍ਹਾਂ ਕਿਹਾ ਕਿ ਤਕਰੀਬਨ ਡੇਢ ਲੱਖ ਦੇ ਕਰੀਬ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਦੀ ਕਰਮਚਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਸੂਚਨਾ ਮਿਲੀ ਕਿ ਸ਼ਾਰਟ ਸਰਕਿਟ ਹੋਣ ਨਾਲ ਇਕ ਦੁਕਾਨ 'ਚ ਅੱਗ ਲੱਗੀ ਹੈ, ਜਿਸ ਨਾਲ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਬੂ ਪਾਇਆ।


shivani attri

Content Editor

Related News