ਨਿਗਮ ਪ੍ਰਸ਼ਾਸਨ ਦੇ ਰਵੱਈਏ ਤੋਂ ਨਾਰਾਜ਼ ਪਟਾਕਾ ਵਿਕ੍ਰੇਤਾ ਕਰਨਗੇ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ

10/19/2023 11:00:55 AM

ਜਲੰਧਰ (ਪੁਨੀਤ)–ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਦੁਸਹਿਰੇ ਵਿਚ ਇਕ ਹਫ਼ਤੇ ਤੋਂ ਵੀ ਘੱਟ ਸਮਾਂ ਬਚਿਆ ਹੈ ਪਰ ਇਸ ਦੇ ਬਾਵਜੂਦ ਪਟਾਕਾ ਮਾਰਕੀਟ ਲਗਾਉਣ ਦੀ ਇਜਾਜ਼ਤ ਨਹੀਂ ਮਿਲ ਪਾ ਰਹੀ, ਜਿਸ ਕਾਰਨ ਪਟਾਕਾ ਕਾਰੋਬਾਰੀ ਸ਼ਸ਼ੋਪੰਜ ਦੀ ਸਥਿਤੀ ਵਿਚੋਂ ਲੰਘ ਰਹੇ ਹਨ। ਨਿਗਮ ਦਫ਼ਤਰ ਵਿਚ ਸੀਨੀਅਰ ਅਧਿਕਾਰੀਆਂ ਵੱਲੋਂ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਐਸੋਸੀਏਸਨ ਦੇ ਮੈਂਬਰ ਨਾਰਾਜ਼ ਨਜ਼ਰ ਆ ਰਹੇ ਹਨ।

ਜਲੰਧਰ ਫਾਇਰ ਵਰਕਸ ਐਸੋਸੀਏਸ਼ਨ, ਬੀਰ ਬਜਰੰਗ ਬਲੀ ਫਾਇਰ ਵਰਕਸ ਐਸੋਸੀਏਸ਼ਨ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਨਿਗਮ ਦਫ਼ਤਰ ਵਿਚ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਿਗਮ ਦਫਤਰ ਪਹੁੰਚ ਰਹੇ ਹਨ ਪਰ ਨਿਗਮ ਕਮਿਸ਼ਨਰ ਸਮੇਤ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਨਿਗਮ ਦਫ਼ਤਰ ਵਿਚ ਪਟਾਕਾ ਵਿਕ੍ਰੇਤਾਵਾਂ ਨਾਲ ਸਬੰਧਤ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਉਹ ਲੋਕਲ ਬਾਡੀਜ਼ ਮੰਤਰੀ ਦੇ ਦਰਬਾਰ ਵਿਚ ਉਠਾਉਣਗੇ। ਇਸ ਦੌਰਾਨ ਸੀਨੀਅਰ ਨਿਗਮ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਰੱਖੀ ਜਾਵੇਗੀ।

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਨਿਗਮ ਕੰਪਲੈਕਸ ਵਿਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਰਲਟਨ ਪਾਰਕ ਮਾਰਕੀਟ ਲਗਾਉਣ ਸਬੰਧੀ ਨਿਗਮ ਪ੍ਰਸ਼ਾਸਨ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਨੂੰ ਲਿਖ ਕੇ ਭੇਜਿਆ ਜਾਣਾ ਹੈ ਪਰ ਅਜੇ ਤਕ ਨਿਗਮ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਅਹੁਦੇਦਾਰਾਂ ਨੇ ਕਿਹਾ ਕਿ ਨਿਗਮ ਵੱਲੋਂ ਸਿਰਫ ਇਕ ਪੱਤਰ ਲਿਖਿਆ ਜਾਵੇਗਾ, ਜਿਸ ਵਿਚ ਉਹ ਦੱਸਣਗੇ ਕਿ ਪਟਾਕਾ ਮਾਰਕੀਟ ਬਰਲਟਨ ਪਾਰਕ ਵਿਚ ਲਗਾਈ ਜਾਵੇਗੀ। ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਕਾਰਨ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਹੀਣਭਾਵਨਾ ਮਹਿਸੂਸ ਹੋ ਰਹੀ ਹੈ। ਇਸੇ ਦੇ ਮੱਦੇਨਜ਼ਰ ਉਹ ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕਰਨ ਦੀ ਮੰਗ ਉਠਾਉਣਗੇ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri