ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਗੋਲ਼ੀਬਾਰੀ ਦੌਰਾਨ ਜ਼ਖ਼ਮੀਆਂ ਦਾ ਪੁੱਛਿਆ ਹਾਲ
Thursday, Nov 23, 2023 - 12:06 PM (IST)
ਸੁਲਤਾਨਪੁਰ ਲੋਧੀ- ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿੱਚ ਹੋਈ ਗੋਲ਼ੀਬਾਰੀ ਦੌਰਾਨ ਇਕ ਪੁਲਸ ਮੁਲਾਜ਼ਮ ਦੇ ਗੋਲ਼ੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ਵਿੱਚ 5 ਹੋਰ ਪੁਲਸ ਜਵਾਨ ਜ਼ਖ਼ਮੀ ਹੋਏ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸੁਲਤਾਨਪੁਰ ਲੋਧੀ ਦੇ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਪੁਲਸ ਮੁਲਾਜ਼ਮਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਸੰਤ ਸੀਚੇਵਾਲ ਨੇ ਇਸ ਘਟਨਾ ਵਿੱਚ ਮਾਰੇ ਗਏ ਪੁਲਸ ਜਵਾਨ ਜਸਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ਤੇ ਆਟੋ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਰਵਿੰਦਰਪਾਲ ਸ਼ੁੱਭ ਨੂੰ ਹਿਦਾਇਤਾਂ ਕੀਤੀਆਂ ਕਿ ਜ਼ਖ਼ਮੀ ਪੁਲਸ ਜਵਾਨਾਂ ਦੇ ਇਲਾਜ਼ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਸੰਤ ਸੀਚੇਵਾਲ ਨੇ ਦੋਹਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਝਗੜਾ ਮਿਲ ਬੈਠ ਕੇ ਹੱਲ ਕਰਨ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਜਦੋਂ ਸੁਲਤਾਨਪੁਰ ਲੋਧੀ ਵਿੱਚ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਆ ਰਹੀਆਂ ਹਨ। ਉਸ ਵੇਲੇ ਅਜਿਹੇ ਡਰ ਅਤੇ ਭੈਅ ਦਾ ਮਾਹੌਲ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ ਅਤੇ ਸਾਨੂੰ ਸਾਰਿਆਂ ਨੂੰ ਉਸ 'ਤੇ ਅਮਲ ਕਰਨਾ ਚਾਹੀਦਾ ਹੈ। ਸੰਤ ਸੀਚੇਵਾਲ ਵੱਲੋਂ ਐੱਸ. ਐੱਸ. ਪੀ. ਵਤਸਲਾ ਗੁਪਤਾ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਦਿੱਤੀ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਗੁਰਦੁਆਰਾ ਸਾਹਿਬ 'ਚ ਪੁਲਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਇਕ ਪੁਲਸ ਮੁਲਾਜ਼ਮ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711