ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ

Wednesday, Jun 17, 2026 - 09:06 PM (IST)

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ

ਦਿੜ੍ਹਬਾ ਮੰਡੀ (ਅਜੈ) - ਦਿੜ੍ਹਬਾ ਦੇ ਨਜ਼ਦੀਕੀ ਪਿੰਡ ਕਮਾਲਪੁਰ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਕਮਾਲਪੁਰ ਦੇ ਇਕ ਵਿਅਕਤੀ ਦਾ ਤੂੰਰਬਨਜਾਰੇ ਦੇ ਕੁਝ ਵਿਅਕਤੀਆਂ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ। ਅੱਜ ਦੋਵਾਂ ਧਿਰਾਂ ਦੇ ਲੋਕ ਉਸ ਜ਼ਮੀਨ ਵਾਲੀ ਜਗ੍ਹਾ ’ਤੇ ਇਕੱਠੇ ਹੋਏ ਸਨ ਕਿ ਅਚਾਨਕ ਤਕਰਾਰਬਾਜ਼ੀ ਤੋਂ ਬਾਅਦ ਨੌਬਤ ਗੋਲੀਆਂ ਚੱਲਣ ਤੱਕ ਆ ਗਈ।

ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਹੋਈ ਫਾਈਰਿੰਗ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਸ ਉਪ ਕਪਤਾਨ ਦਿੜ੍ਹਬਾ ਬਾਜਵਾ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ’ਚ ਰੋਹਿਤ ਪੁੱਤਰ ਹਰਪਾਲ ਸਿੰਘ (32 ਸਾਲ) ਦੀ ਮੌਤ ਹੋ ਗਈ।
 


author

Inder Prajapati

Content Editor

Related News