ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Saturday, Sep 12, 2026 - 03:37 PM (IST)

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਟਾਂਡਾ ਇਲਾਕੇ 'ਚ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।  ਪ੍ਰਕਾਸ਼ ਉਤਸਵ ਦੀਆਂ ਖ਼ੁਸ਼ੀਆਂ ਨੂੰ ਲੈ ਕਰਕੇ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਥੇ ਹੀ ਗੁਰੂ ਘਰਾਂ ਨੂੰ ਸੁੰਦਰ ਅਤੇ ਮਨਮੋਹਕ ਤਰੀਕੇ ਨਾਲ ਸਜਾਉਂਦੇ ਹੋਏ ਸੁੰਦਰ ਦੀਪ ਮਾਲਾ ਕੀਤੀ ਗਈ ਹੈ। 

PunjabKesari

ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਰੱਖਦੇ ਹੋਏ ਜਿੱਥੇ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਜਾਣਗੇ। ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਮਹਾਨ ਨਗਰ ਕੀਰਤਨ ਵੀ ਸਜਾਏ ਜਾਣਗੇ। 

PunjabKesari

ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਮੂਨਕਾਂ, ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੂਨਕ ਖ਼ੁਰਦ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਮੂਨਕ ਕਲਾਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੂਨਕ ਖੁਰਦ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਰਾਪੁਰ ਬਾਈਪਾਸ ਟਾਂਡਾ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਜੀ.ਟੀ ਰੋਡ ਖੁੱਡਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡਾ ਤੇ ਇਲਾਕਿਆ ਇਲਾਕੇ ਦੇ ਗੁਰੂ ਘਰਾਂ ਵਿੱਚ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਸਜਾਏ ਜਾ ਰਹੇ ਹਨ। 

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲੇ ਸੰਤ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡਾ ਵਾਲੇ, ਸੰਤ ਸੁਖਜੀਤ ਸਿੰਘ ਡੇਰਾ ਗੁਰੂਸਰ ਖੁਡਾ, ਬਾਬਾ ਕੁਲਦੀਪ ਸਿੰਘ ਟਾਹਲੀ ਸਾਹਿਬ, ਭਾਈ ਹਰਪ੍ਰੀਤ ਸਿੰਘ ਸੀਕਰੀ ਵਾਲਿਆਂ ਤੋਂ ਇਲਾਵਾ ਰਾਜਨੀਤਿਕ ਆਗੂ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ ਆਦਿ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨੂੰ ਆਪਣੇ ਮਨਾਂ ਵਿੱਚ ਵਸਾਉਣ ਲਈ ਪ੍ਰੇਰਿਤ ਕੀਤਾ ਹੈ।

PunjabKesari

PunjabKesari


author

shivani attri

Content Editor

Related News