ਪਹਿਲਾਂ ਪਤਨੀ ਤੇ ਫਿਰ ਪਤੀ ਵੱਲੋਂ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

04/19/2022 1:28:58 PM

ਜਲੰਧਰ (ਸ਼ੋਰੀ) : ਬੂਟਾ ਪਿੰਡ ਵਿਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਕਾਰਨ ਪਤਨੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਹੋਈ ਮੌਤ ਤੋਂ ਬਾਅਦ ਉਸਦਾ ਪਤੀ ਇੰਨਾ ਦੁਖੀ ਹੋ ਗਿਆ ਕਿ ਉਸ ਨੇ ਵੀ ਮੌਤ ਨੂੰ ਗਲੇ ਲਾਉਣ ਦੀ ਠਾਣ ਲਈ ਅਤੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਈਆਂ ਹਨ। ਜਾਣਕਾਰੀ ਮੁਤਾਬਕ ਨੇਹਾ ਪਤਨੀ ਪ੍ਰਣਵ ਨਿਵਾਸੀ ਬੂਟਾ ਪਿੰਡ ਨੇ ਕਿਸੇ ਕਾਰਨ ਬੀਤੇ ਦਿਨੀਂ ਜ਼ਹਿਰ ਨਿਗਲ ਲਈ। ਉਸਦੀ ਹਾਲਤ ਖਰਾਬ ਹੋ ਗਈ ਤਾਂ ਉਸਦੇ ਪਤੀ ਪ੍ਰਣਵ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਪਰ ਕੁਝ ਸਮੇਂ ਬਾਅਦ ਨੇਹਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸੋਢਲ ਰੋਡ ’ਤੇ ਫਤਿਹ ਗੈਂਗ ਦੇ ਮੈਂਬਰਾਂ ਨੇ ਦਿਖਾਈ ਗੁੰਡਾਗਰਦੀ, ਪਿਸਤੌਲਾਂ ਲਹਿਰਾ ਕੇ ਕੀਤਾ ਗਾਲੀ-ਗਲੋਚ

ਨੇਹਾ ਦੀ ਮੌਤ ਨਾਲ ਉਸਦਾ ਪਤੀ ਪ੍ਰਣਵ ਇੰਨਾ ਦੁਖੀ ਹੋ ਗਿਆ ਹੈ ਉਹ ਆਪਣੀ ਪਤਨੀ ਦੀ ਲਾਸ਼ ਹਸਪਤਾਲ ਵਿਚ ਛੱਡ ਕੇ ਚਲਾ ਗਿਆ। ਇਸ ਤੋਂ ਬਾਅਦ ਅੱਜ ਸਵੇਰੇ ਪ੍ਰਣਵ ਨੇ ਵੀ ਜ਼ਹਿਰੀਲੀ ਚੀਜ਼ ਨਿਗਲ ਲਈ। ਉਸਦੇ ਪਰਿਵਾਰਕ ਮੈਂਬਰ ਉਸਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲੈ ਕੇ ਗਏ, ਜਿਥੇ ਉਸਦੀ ਮੌਤ ਹੋ ਗਈ। ਉਸਦੀ ਲਾਸ਼ ਨੂੰ ਥਾਣਾ ਨੰਬਰ 6 ਦੀ ਪੁਲਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਥਾਣਾ ਨੰਬਰ 6 ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਕਿਹਾ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸਦਾ ਬੇਟਾ ਪ੍ਰਣਵ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਇੰਨਾ ਦੁਖੀ ਤੇ ਪ੍ਰੇਸ਼ਾਨ ਹੋ ਗਿਆ ਕਿ ਉਸਨੇ ਵੀ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਮਾਮਲੇ ਵਿਚ ਪੁਲਸ ਧਾਰਾ 174 ਤਹਿਤ ਕਾਰਵਾਈ ਕਰ ਰਹੀ ਹੈ। ਮੰਗਲਵਾਰ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News