ਨਸ਼ੀਲੇ ਪਾਊਡਰ, 1 ਦੇਸੀ ਪਿਸਟਲ ਤੇ 4 ਜ਼ਿੰਦਾ ਰੌਂਦ ਸਮੇਤ ਕੁੱਲ੍ਹ 5 ਗ੍ਰਿਫ਼ਤਾਰ
Wednesday, Jul 09, 2025 - 02:30 PM (IST)

ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਲਗਾਤਾਰ ਜਾਰੀ ਹਨ। ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 14 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 1 ਦੇਸੀ ਪਿਸਟਲ ਸਮੇਤ 4 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ, DC ਨੇ ਕੀਤੀ ਅਪੀਲ
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਸਮੱਗਲਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਗੁਰਚਰਨ ਸਿੰਘ ਵਾਸੀ ਪਿੰਡ ਸੋਲਖੀਆ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 14 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਲਵਪ੍ਰੀਤ ਸਿੰਘ ਅਤੇ ਬਰਿੰਦਰਵੀਰ ਸਿੰਘ ਵਾਸੀ ਵਾਰਡ ਨੰਬਰ 9 ਨਗਰ ਖੇੜਾ ਮਹੱਲਾ ਮੋਰਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਫਿਲੌਰ 'ਚ ਰੂਹ ਕੰਬਾਊ ਘਟਨਾ! ਔਰਤ ਤੇ ਮਰਦ ਨੂੰ ਰੇਲਵੇ ਲਾਈਨਾਂ 'ਤੇ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼
ਐੱਸ. ਐੱਸ. ਪੀ. ਨੇ ਅੱਗੇ ਦੱਸਿਆ ਕਿ ਥਾਣਾ ਸਦਰ ਰੂਪਨਗਰ ਦੀ ਪੁਲਸ ਪਾਰਟੀ ਵੱਲੋਂ ਮਕੌੜੀ ਅਤੇ ਡੰਗੋਲੀ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਇਕ ਸਵਿੱਫਟ ਕਾਰ ਰੰਗ ਚਿੱਟਾ ਆਉਂਦੀ ਵਿਖਾਈ ਦਿੱਤੀ, ਜੋਕਿ ਪੁਲਸ ਪਾਰਟੀ ਨੂੰ ਵੇਖ ਕੇ ਇਕ ਦਮ ਘਬਰਾ ਗਏ ਅਤੇ ਗੱਡੀ ਦੀ ਬਰੇਕ ਮਾਰ ਕੇ ਪਿੱਛੇ ਨੂੰ ਭਜਾਉਣ ਲੱਗੇ ਜਿਸ ’ਤੇ ਪੁਲਸ ਪਾਰਟੀ ਵੱਲੋਂ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ। ਜਿਸ ਨਾਲ ਇਕ ਹੋਰ ਵਿਅਕਤੀ ਵੀ ਕਾਰ ਵਿਚ ਮੌਜੂਦ ਸੀ, ਜਿਨ੍ਹਾਂ ਤੋਂ ਨਾਮ ਪਤਾ ਪੁੱਛਣ ’ਤੇ ਆਪਣਾ ਨਾਮ ਵਿਜੇ ਕੁਮਾਰ ਉਰਫ਼ ਰਾਣਾ ਵਾਸੀ ਸੱਲੇਵਾਲ ਡਾਕਘਰ ਰਾਜਪੁਰਾ ਥਾਣਾ ਸਦਰ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਖਲੀਲ ਮੁਹੰਮਦ ਵਾਸੀ ਹਰਰਾਏਪੁਰ ਥਾਣਾ ਮਾਨਪੁਰਾ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ ਤੋਂ ਚੈਕਿੰਗ ਕਰਨ ਅਤੇ ਉਨ੍ਹਾਂ ਤੋਂ 1 ਦੇਸੀ ਪਿਸਤੌਲ ਸਮੇਤ 4 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e