ਹਾਈਵੇਅ ''ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ''ਚ 5 ਲੋਕ ਜ਼ਖ਼ਮੀ
Saturday, Oct 11, 2025 - 06:12 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਹਾਈਵੇਅ 'ਤੇ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਕਾਰਨ 5 ਲੋਕ ਜ਼ਖ਼ਮੀ ਹੋਏ ਹਨ। ਅੱਜ ਸਵੇਰੇ 9.30 ਵਜੇ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਭੋਗਪੁਰ ਵੱਲ ਜਾ ਰਹੇ ਐਕਟਿਵਾ ਸਵਾਰ ਪਰਿਵਾਰ ਦੇ ਵਿਚ ਫੋਕਲ ਪੁਆਇੰਟ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਰਾਮ ਪ੍ਰਕਾਸ਼ ਪੁੱਤਰ ਗਰੀਬ ਦਾਸ ਵਾਸੀ ਢੋਲੇਵਾਲ, ਉਸ ਦੀ ਨੂੰਹ ਕਮਲਪ੍ਰੀਤ ਕੌਰ ਪਤਨੀ ਸੁਖਜਿੰਦਰ ਸਿੰਘ, ਪੋਤਰਾ ਜਸ਼ਨਪ੍ਰੀਤ ਸਿੰਘ (7) ਅਤੇ ਦਿਵਾਸ਼ (2) ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ, ਰੁਚਿਕਾ ਡਡਵਾਲ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਇਸੇ ਤਰਾਂ ਦੁਪਹਿਰ ਡੇਢ ਵਜੇ ਦੇ ਕਰੀਬ ਫੋਕਲ ਪੁਆਇੰਟ ਟਾਂਡਾ ਨੇੜੇ ਪੈਟਰੋਲ ਵਾਲੇ ਕੈਂਟਰ ਟਿੱਪਰ ਦੀ ਟੱਕਰ ਕਾਰਨ ਟਿੱਪਰ ਚਾਲਕ ਦਿਲਦਾਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਗੋਹਾਨਾ (ਕੈਥਲ ) ਹਰਿਆਣਾ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8