ਲੋਕ ਸਭਾ ਚੋਣਾਂ ਦੇ ਮੱਦੇਨਜ਼ਰ SDM ਭਾਰਦਵਾਜ ਦੀ ਅਗਵਾਈ ''ਚ ਕੱਢਿਆ ਗਿਆ ਫਲੈਗ ਮਾਰਚ

05/27/2024 11:59:12 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ, ਗੁਪਤਾ )- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟਾਂਡਾ ਵਿਚ ਅੱਜ ਪੁਲਸ ਅਤੇ ਸੀ. ਆਰ. ਪੀ. ਐੱਫ਼. ਦੇ ਜਵਾਨਾਂ ਨੇ ਫਲੈਗ ਮਾਰਚ ਕੀਤਾ। ਜਿਸ ਦੀ ਅਗਵਾਈ ਐੱਸ. ਡੀ. ਐੱਮ. ਵਿਓਮ ਭਾਰਦਵਾਜ ਨੇ ਕੀਤੀ। ਇਸ ਮੌਕੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਰਮਨ ਕੁਮਾਰ ਦੀ ਟੀਮ ਨੇ ਇਲਾਕੇ ਵਿਚ ਚੋਣਾਂ ਲਈ ਸੁਰੱਖਿਅਤ ਮਾਹੌਲ ਦਾ ਵਿਸ਼ਵਾਸ ਪੈਦਾ ਕਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਹੋਰ ਖੇਤਰਾਂ ਵਿਚ ਫਲੈਗ ਮਾਰਚ ਕੀਤਾ । ਇਸ ਮੌਕੇ ਐੱਸ. ਡੀ. ਐੱਮ. ਭਾਰਦਵਾਜ ਨੇ ਕਿਹਾ ਕਿ ਫਲੈਗ ਮਾਰਚ ਚੋਣਾਂ ਮੌਕੇ ਸ਼ਹਿਰ ਵਿਖੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਅਤੇ ਲੋਕਾਂ ਵਿਚ ਸੁਰੱਖਿਆ ਪ੍ਰਤੀ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੇ ਪ੍ਰਗਟਾਵੇ ਲਈ ਕੱਢਿਆ ਗਿਆ। 

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਇਸ ਦੌਰਾਨ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਬਾਜ਼ਾਰਾਂ ਵਿਚ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ.ਰੰਧਾਵਾ ਨੇ ਆਖਿਆ ਕਿ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਸ਼ਾਂਤੀ ਬਣਾ ਕੇ ਰੱਖੀ ਜਾਵੇ ਅਤੇ ਕਿਸੇ ਕਿਸਮ ਦੇ ਮੁੱਦੇ ਨੂੰ ਹਿੰਸਕ ਨਾ ਬਣਾਇਆ ਜਾਵੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਆਪਣੇ ਵੋਟ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੇਦਭਾਵ ਅਤੇ ਬਿਨਾਂ ਕਿਸੇ ਲਾਲਚ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਕਿਸਮ ਦਾ ਸ਼ੱਕੀ ਵਿਅਕਤੀ ਜਾਂ ਕੋਈ ਚੀਜ਼ ਦਿਖਾਈ ਦੇਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਸ਼ਹਿਰ ਤੋਂ ਬਾਅਦ ਪਿੰਡਾਂ ਵਿਚ ਵੀ ਟੀਮ ਨੇ ਫਲੈਗ ਮਾਰਚ ਕੱਢਿਆ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਠੇਕੇ ਬੰਦ ਰੱਖਣ ਦਾ ਵੀ ਕੀਤਾ ਐਲਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News