ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਲਗਾਏ ਗਏ ਬੰਦੀ ਸਿੰਘਾਂ ਦੀ ਰਿਹਾਈ ਦੇ ਫਲੈਕਸ ਬੋਰਡ
Saturday, Jul 30, 2022 - 09:21 PM (IST)
ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼ ਲਟਾਵਾ) : ਜੇਲ੍ਹ 'ਚ ਬੰਦ ਸਿੱਖ ਕੈਦੀ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜਿਸ ਦੇ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਅਵਾਜ਼ ਉਠਾਉਣ ਦਾ ਪ੍ਰਣ ਕੀਤਾ ਹੈ। ਉੱਥੇ ਹੀ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਗੁਰੂ ਘਰਾਂ ਦੇ ਬਾਹਰ ਪੋਸਟਰ ਅਤੇ ਫਲੈਕਸ ਬੋਰਡ ਲਗਾ ਕੇ ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਪੁਰਜ਼ੋਰ ਅਪੀਲ ਕੀਤੀ ਜਾਵੇ ਤਾਂ ਕਿ ਕੇਂਦਰ ਦੀਆਂ ਮਨਮਰਜ਼ੀ ਅਤੇ ਸਿੱਖਾਂ ਨਾਲ ਈਰਖਾ ਕਰਨ ਵਾਲੀਆਂ ਸਰਕਾਰਾਂ ਦੀਆਂ ਜੜ੍ਹਾਂ ਇਕਜੁਟਤਾ ਹੋ ਕੇ ਜੜ੍ਹਾਂ ਹਿਲਾਈਆਂ ਜਾਣ।
ਇਹ ਵੀ ਪੜ੍ਹੋ : AG ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਖੁੱਲ੍ਹ ਕੇ ਬੋਲੇ ਅਨਮੋਲ ਰਤਨ ਸਿੱਧੂ, ਦੱਸੀ ਇਹ ਵਜ੍ਹਾ
ਪੰਜਾਬ 'ਚ ਵੱਖ-ਵੱਖ ਗੁਰੂ ਘਰਾਂ ਦੇ ਬਾਹਰ ਫਲੈਕਸ ਬੋਰਡ ਅਤੇ ਪੋਸਟਰ ਛੁਪਾਏ ਗਏ, ਜਿਸ ਤੋਂ ਬਾਅਦ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਸਿੱਖ ਕੈਦੀ ਜੋ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਨੂੰ ਰਿਹਾਅ ਕਰਵਾਉਣ ਲਈ ਤਖ਼ਤ ਸਾਹਿਬ ਦੇ ਬਾਹਰ ਦਰਸ਼ਨ ਡਿਓਢੀ ਵਿੱਚ ਫਲੈਕਸ ਬੋਰਡ ਲਗਵਾਏ ਗਏ। ਇਸ ਮੌਕੇ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਐੱਸ.ਜੀ.ਪੀ.ਸੀ. ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਧਾਰਮਿਕ ਡੇਰੇ ਦੇ ਮੁਖੀ ਨੇ ਲੱਖਾਂ ਦੀ ਮਾਰੀ ਠੱਗੀ, ਦੇਖੋ ਵੀਡੀਓ
ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅਪੀਲ ਕੀਤੀ ਗਈ ਹੈ ਪਰ ਸਰਕਾਰਾਂ ਦੀਆਂ ਨੀਤੀਆਂ ਸਿੱਖ ਵਿਰੋਧੀ ਹੋਣ ਕਾਰਨ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਦਰਸ਼ਨ ਕਰਦੀਆਂ ਹਨ, ਜੇਕਰ ਕੇਂਦਰ ਅਤੇ ਹੋਰ ਸਬੰਧਿਤ ਸਰਕਾਰਾਂ ਨੇ ਸਿੱਖ ਕੈਦੀ ਜੋ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਇਹ ਸੰਘਰਸ਼ ਦਿਨੋ-ਦਿਨ ਹੋਰ ਤਿੱਖਾ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।