ਜਲੰਧਰ : ਫੋਕਲ ਪੁਆਇੰਟ ਸਥਿਤ ਪਿੱਤਲ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ

04/16/2019 12:37:08 AM

ਜਲੰਧਰ,(ਅਮਿਤ ਠਾਕੁਰ): ਸ਼ਹਿਰ ਦੇ ਟਰਾਂਸਪੋਰਟ ਨਗਰ ਦੀ ਬੈਕਸਾਈਡ ਲਿਬੋਨ ਇੰਡਸਟਰੀ ਪਿੱਤਲ ਦੀ ਫੈਕਟਰੀ 'ਚ ਸੋਮਵਾਰ ਦੇਰ ਰਾਤ ਹਨੇਰੀ ਕਾਰਨ ਭਿਆਨਕ ਅੱਗ ਲੱਗ ਗਈ। ਇਸ ਬਾਰੇ ਫੈਕਟਰੀ ਦੇ ਮਾਲਕ ਪਵਨ ਕਾਲਰਾ ਨੂੰ ਉਨ੍ਹਾਂ ਦੇ ਕਰਮਚਾਰੀਆਂ ਵਲੋਂ ਇਤਲਾਹ ਦਿੱਤੀ ਗਈ। ਸੂਚਨਾ ਮਿਲਦੇ ਹੀ ਫੈਕਟਰੀ ਮਾਲਕ ਕਾਲਰਾ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਤੇ ਪੁਲਸ ਨੂੰ ਸੂਚਿਤ ਕੀਤਾ।

PunjabKesari

ਜਿਸ ਦੌਰਾਨ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਤੇ ਥਾਣਾ 8 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਦੇ ਹੋਏ ਆਰਥਿਕ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। 

PunjabKesari

 


Related News