ਬੀਮਾਰੀਆਂ ਫੈਲਣ ਤੋਂ ਰੋਕਣ ਲਈ ਜਲੰਧਰ ''ਚ ਕਰਵਾਈ ਗਈ ਫੌਗਿੰਗ
Sunday, Sep 07, 2025 - 03:55 PM (IST)

ਜਲੰਧਰ- ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬੀਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਤਿਆਤ ਦੇ ਤੌਰ ’ਤੇ ਰੋਕਥਾਮ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਫੌਗਿੰਗ ਕਰਵਾਈ ਜਾ ਰਹੀ ਹੈ, ਜਿਸ ਨਾਲ ਮੱਛਰ ਆਦਿ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ: Big Breaking: ਪੰਜਾਬ 'ਚ ਪਾਕਿ ਡੌਨ ਸ਼ਹਿਜ਼ਾਦ ਭੱਟੀ ਦੇ ਗੁਰਗੇ ਦਾ ਐਨਕਾਊਂਟਰ
ਪੇਂਡੂ ਖੇਤਰਾਂ ਵਿੱਚ ਵੀ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਫੌਗਿੰਗ ਅਤੇ ਐਂਟੀ ਲਾਰਵਾ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ, ਜਿਸ ਦੇ ਲਈ ਪ੍ਰਸ਼ਾਸਨ ਦੀਆਂ ਟੀਮਾਂ ਫੀਲਡ 'ਚ ਲਗਾਤਾਰ ਡਟੀਆਂ ਹੋਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e