ਫੂਡ ਸੇਫਟੀ ਮਹਿਕਮੇ ਦੀ ਸਖ਼ਤੀ, ਨਵਾਂਸ਼ਹਿਰ ''ਚ ਅਚਨਚੇਤ ਚੈਕਿੰਗ ਮਠਿਆਈਆਂ ਦੇ ਭਰੇ 8 ਸੈਂਪਲ

10/22/2021 5:46:07 PM

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੂਡ ਸੇਫਟੀ ਮਹਿਕਮੇ ਦੀ ਟੀਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ’ਚ ਮਠਿਆਈਆਂ ਦੀਆਂ ਦੁਕਾਨਾਂ ’ਤੇ ਅਚਨਚੇਤ ਜਾਂਚ ਕਰ ਕੇ 8 ਖਾਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਅਤੇ ਗੁਣਵਤਾ ਹੀਣ ਅਤੇ ਖ਼ਰਾਬ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਮਹਿਕਮੇ ਵੱਲੋਂ ਇਕੱਤਰ ਸੈਂਪਲਾਂ ਨੂੰ ਜਾਂਚ ਲਈ ਸਟੇਟ ਲੈਬਾਰਟਰੀ ਭੇਜਿਆ ਗਿਆ। ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਵਿਚ ਮਹਿਕਮੇ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਗੁਣਵਤਾ ਵਾਲੀਆਂ ਮਠਿਆਈਆਂ ਮੁਹੱਈਆ ਕਰਵਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਨਾ ਸਿਰਫ਼ ਮਠਿਆਈਆਂ ਦੇ ਸੈਂਪਲ ਲਏ ਜਾ ਰਹੇ ਹਨ, ਸਗੋਂ ਸਾਫ਼ ਸਫ਼ਾਈ ਸਬੰਧੀ ਗੰਭੀਰਤਾ ਨਾਲ ਜਾਂਚ ਕਰ ਕੇ ਦੁਕਾਨਦਾਰਾਂ ਨੂੰ ਇਸ ਸਬੰਧੀ ਨੋਟਿਸ ਵੀ ਜਾਰੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:  ਉੱਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਆਰੂਸਾ ਆਲਮ ਦੇ ਕਥਿਤ ISI ਕੁਨੈਕਸ਼ਨ ਦੀ ਹੋਵੇਗੀ ਜਾਂਚ

ਖੋਸਲਾ ਨੇ ਦੱਸਿਆ ਕਿ ਅੱਜ ਫੂਡ ਸੇਫਟੀ ਅਫ਼ਸਰ ਵਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਨਾਲ ਮਿਲ ਕੇ ਕੀਤੀ ਗਈ ਕਾਰਵਾਈ ਵਿਚ ਹਰੇ ਰੰਗ ਦੇ ਖੋਇਆ, ਕੋਕੋਨੱਟ ਦੇ ਪੇੜੇ, ਰਸਗੁੱਲੇ, ਦੇਸੀ ਘਿਓ, ਪਨੀਰ ਅਤੇ ਖੋਏ ਨਾਲ ਤਿਆਰ ਮਠਿਆਈਆਂ ਦੇ 8 ਸੈਂਪਲ ਲੈ ਕੇ ਉਨ੍ਹਾਂ ਨੂੰ ਜਾਂਚ ਲਈ ਸਟੇਟ ਲੈਬਾਟਰੀ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਨੂੰ ਟ੍ਰੈਫਿਕ ਤੋਂ ਮਿਲੇਗੀ ਰਾਹਤ, ਜਲੰਧਰ-ਪਠਾਨਕੋਟ ਹਾਈਵੇਅ ’ਤੇ ਬਣਨਗੇ 4 ਨਵੇਂ ਬਾਈਪਾਸ

ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ’ਚ ਵਰਤੇ ਜਾਣ ਵਾਲੀਆਂ ਮਠਿਆਈਆਂ ਦੀ ਗੁਣਵਤਾ ਨੂੰ ਲੈ ਕੇ ਵਿਭਾਗ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਸ਼ੁੱਧ ਅਤੇ ਗੁਣਵਤਾ ਵਾਲੀਆਂ ਮਠਿਆਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਇਨ੍ਹਾਂ ਦੀ ਸਿਹਤ ’ਤੇ ਬੁਰਾ ਅਸਰ ਨਾ ਪਵੇ। ਉਨ੍ਹਾਂ ਕਿਹਾ ਕਿ ਮਠਿਆਈ ਦੀ ਜਿਨ੍ਹਾਂ ਵਰਕਸ਼ਾਪ ’ਤੇ ਸਫਾਈ ਦੀ ਘਾਟ ਪਾਈ ਗਈ ਹੈ, ਉਨ੍ਹਾਂ ਨੂੰ ਸੁਧਾਰ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:  ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri