ਫੂਡ ਸੇਫਟੀ ਟੀਮ ਨੇ ਖੁਰਾਕ ਪਦਾਰਥਾਂ ਦੇ ਭਰੇ 9 ਸੈਂਪਲ

Saturday, Sep 29, 2018 - 04:27 AM (IST)

ਫੂਡ ਸੇਫਟੀ ਟੀਮ ਨੇ ਖੁਰਾਕ ਪਦਾਰਥਾਂ ਦੇ ਭਰੇ 9 ਸੈਂਪਲ

ਫਗਵਾੜਾ, (ਹਰਜੋਤ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ  ਮੰਤਵ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼  ਐਡਮਨਿਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੀਆਂ ਹਦਾਇਤਾਂ ’ਤੇ ਜ਼ਿਲੇ ਵਿਚ ਭੋਜਨ  ਪਦਾਰਥਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।  ਇਸੇ ਤਹਿਤ ਸਹਾਇਕ  ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸਤਨਾਮ ਸਿੰਘ 'ਤੇ ਆਧਾਰਿਤ  ਫੂਡ ਐਡਮਨਿਸਟ੍ਰੇਸ਼ਨ ਕਪੂਰਥਲਾ ਦੀ ਟੀਮ ਵੱਲੋਂ ਅੱਜ ਫਗਵਾੜਾ ਵਿਖੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਖੁਰਾਕ ਪਦਾਰਥਾਂ ਦੇ ਕੁੱਲ 9 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਦੁੱਧ, ਸੌਸ, ਪਾਨ ਮਸਾਲਾ,  ਨਮਕ, ਫਲ਼ ਅਤੇ ਪਾਣੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਲਏ ਗਏ ਸੈਂਪਲ ਜਾਂਚ  ਲਈ ਸਟੇਟ ਫੂਡ ਲੈਬਾਰਟਰੀ ਖਰੜ ਭੇਜੇ ਜਾ ਰਹੇ ਹਨ। 
ਉਨ੍ਹਾਂ ਕਿਹਾ ਕਿ  ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ  ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ  ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ।
 


Related News