ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ, ਸੋਸ਼ਲ ਮੀਡੀਆ ''ਤੇ ਵਿਛਾਇਆ ਜਾਲ

Tuesday, Jul 14, 2026 - 11:52 AM (IST)

ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ, ਸੋਸ਼ਲ ਮੀਡੀਆ ''ਤੇ ਵਿਛਾਇਆ ਜਾਲ

ਜਲੰਧਰ (ਸ.ਹ.)-ਜਲੰਧਰ ਵਿਚ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਬਿਨਾਂ ਲਾਇਸੈਂਸ ਦੇ ਫਿਰ ਤੋਂ ਆਪਣੇ ਦਫ਼ਤਰਾਂ ਦੇ ਸ਼ਟਰ ਚੁੱਕ ਲਏ ਹਨ। ਸੋਸ਼ਲ ਮੀਡੀਆ ਵਿਚ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਣ ਲਈ ਝੂਠ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਕੋਲ ਆਏ ਲੋਕਾਂ ਨੂੰ ਠੱਗਿਆ ਜਾ ਸਕੇ। ਉੱਥੇ ਹੀ ਹੈਰਾਨੀ ਦੀ ਗੱਲ ਹੈ ਕਿ ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ 'ਤੇ ਪੁਲਸ ਵੱਲੋਂ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ। ਸਵਾਲ ਉੱਠ ਰਿਹਾ ਹੈ ਕਿ ਆਖਿਰਕਾਰ ਕਿਸ ਦਬਾਅ ਹੇਠ ਇਸ ਇਮੀਗ੍ਰੇਸ਼ਨ 'ਤੇ ਹੱਥ ਨਹੀਂ ਪਾਇਆ ਜਾ ਰਿਹਾ।

'ਜਗ ਬਾਣੀ' ਵੱਲੋਂ ਕਾਫ਼ੀ ਸਮੇਂ ਤੋਂ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਰਹੀ ਵਿਦੇਸ਼ ਯਾਤਰਾ ਕੰਸਲਟੈਂਟਸ ਦਾ ਸੱਚ ਸਾਹਮਣੇ ਲਿਆ ਕੇ ਪੁਲਸ ਪ੍ਰਸ਼ਾਸਨ ਦੀਆਂ ਅੱਖਾਂ ਖੋਲ੍ਹਣ ਦਾ ਯਤਨ ਕੀਤਾ ਗਿਆ ਪਰ ਸਿਆਸੀ ਜਾਂ ਫਿਰ ਪਹੁੰਚ ਹੋਣ ਕਾਰਨ ਕਿਸੇ ਕਿਸਮ ਦਾ ਕੋਈ ਐਕਸ਼ਨ ਨਹੀਂ ਲਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਜਿਹੜੀਆਂ ਸ਼ਿਕਾਇਤਾਂ ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਖ਼ਿਲਾਫ਼ ਪੈਂਡਿੰਗ ਪਈਆਂ ਹਨ, ਉਨ੍ਹਾਂ ਨੂੰ ਲੈ ਕੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਵੱਡੇ ਰਾਜ਼

ਹਾਲ ਹੀ ਵਿਚ ਸੋਸ਼ਲ ਮੀਡੀਆ ਜ਼ਰੀਏ ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਪੇਜ ਤੋਂ ਇਕ ਵੀਡੀਓ ਅਪਲੋਡ ਕੀਤੀ ਗਈ, ਜਿਸ ਵਿਚ ਲੋਕਾਂ ਨੂੰ ਫਸਾਉਣ ਲਈ ਯੂ. ਕੇ. ਲਈ 12 ਲੱਖ ਵਿਚ ਵੀਜ਼ਾ ਦਿਵਾਉਣ ਦਾ ਝਾਂਸਾ ਦਿੱਤਾ ਗਿਆ। ਹੁਣ ਸਵਾਲ ਹੈ ਕਿ ਨਿਊ ਬਾਰਾਦਰੀ ਮਾਰਕੀਟ ਦੀ ਦੂਜੀ ਮੰਜ਼ਿਲ (ਨਜ਼ਦੀਕ ਅਲਰਟ ਜਿਮ) ਵਿਚ ਸਥਿਤ ਵਿਦੇਸ਼ ਯਾਤਰਾ ਕੰਸਲਟੈਂਟਸ ਵੱਲੋਂ ਬਿਨਾਂ ਲਾਇਸੈਂਸ ਦੇ ਅਜਿਹੇ ਫਰਜ਼ੀ ਪ੍ਰਚਾਰ ਕਰ ਕੇ ਕਿਸੇ ਵਿਅਕਤੀ ਨੂੰ ਠੱਗਿਆ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਆਖਿਰਕਾਰ ਕੌਣ ਲਵੇਗਾ?

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News