ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ

Sunday, Sep 20, 2026 - 06:21 PM (IST)

ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ

ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)-ਵਣ ਮੰਡਲ ਅਫਸਰ ਜ਼ਿਲਾ ਰੂਪਨਗਰ ਕੰਵਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਣ ਰੇਂਜ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਰਾਜੀਵ ਕੁਮਾਰ ਉੱਪਲ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਵਣ ਵਿਭਾਗ ਦੀ ਟੀਮ ਵੱਲੋਂ ਨਾਕਾਬੰਦੀ ਦੌਰਾਨ ਜੰਗਲ ਵਿਚੋਂ ਚੋਰੀ ਕੀਤੇ ਗਏ ਖੈਰ ਦੇ ਦਰੱਖਤਾਂ ਦੀ ਲੱਕੜੀ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਰੇਂਜ ਅਫ਼ਸਰ ਰਾਜੀਵ ਕੁਮਾਰ ਉੱਪਲ ਨੇ ਦੱਸਿਆ ਕਿ ਇਲਾਕੇ ਵਿਚ ਦਿਨੋਂ-ਦਿਨ ਵੱਧ ਰਹੀ ਖੈਰ ਦੇ ਦਰੱਖ਼ਤਾਂ ਦੀ ਚੋਰੀ ਨੂੰ ਰੋਕਣ ਅਤੇ ਇਸ ਵਿਚ ਸ਼ਾਮਲ ਲੋਕਾਂ ਨੂੰ ਕਾਬੂ ਕਰਨ ਦੇ ਉਦੇਸ਼ ਨਾਲ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਨੂੰ ਵਣ ਰੇਂਜ ਸ੍ਰੀ ਆਨੰਦਪੁਰ ਸਾਹਿਬ ਦੀ ਟੀਮ, ਜਿਸ ਵਿਚ ਬਲਾਕ ਅਫ਼ਸਰ ਤਰਸੇਮ ਸਿੰਘ, ਵਣ ਗਾਰਡ ਸ਼ੇਰ ਸਿੰਘ, ਵਣ ਗਾਰਡ ਪਰਮਜੀਤ ਸਿੰਘ, ਬੇਲਦਾਰ ਗੁਰਮੀਤ ਸਿੰਘ ਅਤੇ ਬੇਲਦਾਰ ਬੱਗਾ ਰਾਮ ਸ਼ਾਮਲ ਸਨ, ਵੱਲੋਂ ਪਿੰਡ ਮੀਂਢਵਾਂ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

ਇਸ ਦੌਰਾਨ ਵਿਭਾਗ ਦੀ ਟੀਮ ਨੂੰ ਇਕ ਸਕਾਰਪੀਓ ਗੱਡੀ ਵਿਚੋਂ ਖੈਰ ਦੀ ਲੱਕੜੀ ਦੇ ਛਿੱਲੇ ਹੋਏ 7 ਮੋਛੇ ਬਰਾਮਦ ਹੋਏ। ਇਨ੍ਹਾਂ ਦੀ ਲੰਬਾਈ ਕਰੀਬ 2 ਤੋਂ 3 ਫੁੱਟ ਸੀ। ਦੱਸਿਆ ਗਿਆ ਕਿ ਉਕਤ ਗੱਡੀ ਵਿਚ ਦੋ ਵਿਅਕਤੀ ਸਵਾਰ ਸਨ, ਜੋ ਚੈਕਿੰਗ ਦੌਰਾਨ ਮੌਕੇ ਤੋਂ ਫਰਾਰ ਹੋ ਗਏ। ਰੇਂਜ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਫੜੀ ਗਈ ਖੈਰ ਦੀ ਲੱਕੜੀ ਅਤੇ ਸਕਾਰਪੀਓ ਗੱਡੀ ਨੂੰ ਸ੍ਰੀ ਆਨੰਦਪੁਰ ਸਾਹਿਬ ਪੁਲਸ ਦੇ ਹਵਾਲੇ ਕਰਕੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਗਈ।

ਇਹ ਵੀ ਪੜ੍ਹੋ-ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ

ਇਸ ਬਾਰੇ ਜਦੋਂ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਲੇਖਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਵਣ ਰੇਂਜ ਅਫ਼ਸਰ, ਬਲਾਕ ਅਫ਼ਸਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਮਾਮਲੇ ਦੀ ਜਾਂਚ ਉਪਰੰਤ ਦੋ ਵਿਅਕਤੀਆਂ ਅਜੈ ਕੁਮਾਰ ਵਾਸੀ ਮੀਂਢਵਾਂ ਅਤੇ ਚਰਨਪ੍ਰੀਤ ਸਿੰਘ ਵਾਸੀ ਪਿੰਡ ਬਢਲ ਅੱਪਰ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News