ਮੰਗਾਂ ਨੂੰ ਲੈ ਕੇ ਜੰਗਲਾਤ ਵਿਭਾਗ ਦੇ ਵਰਕਰਾਂ ਵੱਲੋਂ ਦਿੱਤਾ ਗਿਆ ਧਰਨਾ
Tuesday, Nov 19, 2019 - 02:04 PM (IST)

ਗੜ੍ਹਸ਼ੰਕਰ (ਸ਼ੋਰੀ)— ਗੜ੍ਹਸ਼ੰਕਰ 'ਚ ਜੰਗਲਾਤ ਵਿਭਾਗ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪਵਨ ਕੁਮਾਰ ਅਤੇ ਸੈਕਟਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਅੰਦਰ ਕੰਮ ਕਰਦੇ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ 'ਚ ਮੰਗਾਂ ਮਨ ਕੇ ਵੀ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਹਨ।
ਵਰਕਰਾਂ ਦੀ ਮੰਗਾਂ 'ਚ ਰੁੱਕੀਆਂ ਤਨਖਾਹਾਂ, ਸਨਾਰਤਾ ਸੂਚੀ ਫਾਈਨਲ ਕਰਵਾਉਣ ਲਈ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਨੂੰ ਲੈ ਕੇ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੰਗਾਂ ਨੂੰ ਲਾਗੂ ਨਾ ਕੀਤੇ ਜਾਣ 'ਤੇ ਜੰਗਲਾਤ ਵਿਭਾਗ ਵੱਲੋਂ ਗੰਭੀਰਤਾ ਨਾਲ ਲੈਂਦੇ ਹੋਏ ਰੈਲੀ ਰੱਖੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕਰਦੇ ਹੋਏ 3 ਦਸੰਬਰ ਨੂੰ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਮਹਿਕਮੇ ਦੇ ਅਧਿਕਾਰੀਆਂ ਦੀ ਹੋਵੇਗੀ। ਧਰਨੇ 'ਚ ਗੋਪੀ ਰਾਮ, ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ ਆਦਿ ਸ਼ਾਮਲ ਸਨ।
ਜਾਣੋ ਕੀ ਹਨ ਮੰਗਾਂ
ਵੱਖ-ਵੱਖ ਮੰਡਲਾਂ ਦੀਆਂ ਪਿਛਲੀਆਂ ਤਨਖਾਹਾਂ ਦੇਣ ਬਾਰੇ।
ਸਨਾਰਤਾ ਸੂਚੀ ਫਾਈਨਲ ਕਰਨ ਬਾਰੇ।
ਐਕਟ 2016 ਲਾਗੂ ਕਰਨ ਬਾਰੇ।
ਕੰਮ ਕਰਦੇ ਵਰਕਰਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 7 ਤਰੀਕ ਨੂੰ ਦਿੱਤੀਆਂ ਜਾਣ।
ਹਰ ਵਰਕਰ ਦਾ ਈ. ਪੀ. ਐੱਫ. ਅਤੇ ਈ. ਐੱਸ. ਆਈ. ਫੰਡ ਕੱਟਿਆ ਜਾਵੇ।
ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ।