ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

01/01/2021 10:11:24 PM

ਹੁਸ਼ਿਆਰਪੁਰ -ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਬਾਹਰ ਹੋਏ ਹੰਗਾਮੇ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਸੂਦ ਦੇ ਘਰ ਪਹੁੰਚੇ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਹੁਸ਼ਿਆਰਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਅਤੇ ਇਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਸ ਵੱਲੋਂ ਜਾਣਬੁੱਝ ਕੇ ਕਰਵਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ -ਸਾਲ 2021 ਦੇ ਪਹਿਲੇ ਦਿਨ ਸਮੁੱਚੀ ਦੁਨੀਆ ’ਚ 3.7 ਲੱਖ ਬੱਚੇ ਲੈਣਗੇ ਜਨਮ : Unicef

ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰਾਂ ਵੱਲੋਂ ਹੁੱਲੜਬਾਜ਼ਾਂ ਨੂੰ ਕਾਬੂ ਕਰ ਲਿਆ ਗਿਆ ਸੀ ਪਰ ਡੀ.ਐੱਸ.ਪੀ. ਜਗਦੀਸ਼ ਰਾਜ ਅੱਤਰੀ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਭਜਾ ਦਿੱਤਾ ਗਿਆ । ਇਸ ਮੌਕੇ ੳੁਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਡੀ.ਜੀ.ਪੀ. ਤੁਰੰਤ ਕਾਰਵਾਈ ਕਰਦੇ ਹੋਏ ਉਕਤ ਡੀ.ਐੱਸ.ਪੀ. ਨੂੰ ਬਰਖਾਸਤ ਕਰਨ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨਹੀਂ ਤਾਂ ਪੰਜਾਬ ਭਾਜਪਾ ਵੱਲੋਂ ਤਿੱਖੇ ਰੋਸ ਧਰਨੇ ਸ਼ੁਰੂ ਕੀਤੇ ਜਾਣਗੇ।

PunjabKesari

ਜ਼ਿਕਰਯੋਗ ਹੈ ਕਿ ਕੁਝ ਨੌਜਵਾਨ ਹੱਥ ’ਚ ਝੰਡੀਆਂ ਫੜ ਕੇ ਉਨ੍ਹਾਂ ਦੀ ਕੋਠੀ ਵਿਖੇ ਪਹੁੰਚੇ ਅਤੇ ਇਕ ਟਰਾਲੀ ਵਿੱਚੋਂ ਗੋਹਾ ਘਰ ਅੱਗੇ ਢੇਰੀ ਕਰ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ਵਿਚੋਂ ਜੋ ਵੀ ਲੋਕ ਉਥੇ ਜਾ ਰਹੇ ਹਨ, ਉਹ ਪਿਕਨਿਕ ਮਨਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਭਾਜਪਾ ਵਰਕਰਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਦੇ ਘਰ ਦੇ ਮੂਹਰੇ ਧਰਨਾ ਲਗਾ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। 

PunjabKesari

ਇਹ ਵੀ ਪੜ੍ਹੋ -ਈਰਾਨੀ ਜਨਰਲ ਦੀ ਅਮਰੀਕਾ ਨੂੰ ਚਿਤਾਵਨੀ : ਫੌਜ ਦਬਾਅ ਦਾ ਜਵਾਬ ਦੇਣ ਲਈ ਤਿਆਰ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News