ਸਾਬਕਾ CM ਬੇਅੰਤ ਸਿੰਘ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਦੀ ਜਲੰਧਰ ਅਦਾਲਤ ''ਚ ਹੋਈ ਪੇਸ਼ੀ
Wednesday, Sep 10, 2025 - 01:41 PM (IST)

ਜਲੰਧਰ (ਸੋਨੂੰ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਭੋਗਪੁਰ ਥਾਣੇ ਵਿਚ ਦਰਜ ਕੇਸ ਐੱਫ਼. ਆਈ. ਆਰ. ਨੰਬਰ 103 ਦੇ ਤਹਿਤ ਫੰਡਿੰਗ ਮਾਮਲੇ ਵਿਚ ਪੁਲਸ ਵੱਲੋਂ ਉਨ੍ਹਾਂ ਨੂੰ ਅੱਜ ਅਦਾਲਤ ਲਿਆਂਦਾ ਗਿਆ।। ਇਸ ਦੌਰਾਨ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਜਗਤਾਰ ਸਿੰਘ ਤਾਰਾ ਨੂੰ ਸਖ਼ਤ ਸੁਰੱਖਿਆ ਵਿਚ ਵਾਪਸ ਲਿਜਾਇਆ ਗਿਆ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ!
ਮਿਲੀ ਜਾਣਕਾਰੀ ਦੇ ਅਨੁਸਾਰ 9 ਅਕਤੂਬਰ ਨੂੰ ਇਸ ਕੇਸ ਵਿੱਚ ਸੁਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਪੰਜਾਬ ਵਿਚ ਆਈ ਹੜ੍ਹ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਸਮੇਂ ਸਾਰੇ ਇੱਕਠੇ ਹੋ ਕੇ ਪੰਜਾਬੀਆਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਇਕ ਵਾਰ ਫਿਰ ਤੋਂ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਕੀਤਾ ਵੱਡਾ ਐਲਾਨ
ਉਨ੍ਹਾਂ ਦਿੱਲੀ ਦੇ ਅੱਗੇ ਹੱਥ ਨਾ ਫੈਲਾਉਣ ਦੀ ਅਪੀਲ ਕੀਤੀ ਹੈ। ਉਥੇ ਹੀ ਤਾਰਾ ਦੀ ਪੇਸ਼ੀ ਨੂੰ ਲੈ ਕੇ ਉਨ੍ਹਾਂ ਦੇ ਸਾਥੀ ਨੇ ਦੱਸਿਆ ਕਿ ਬੀਤੇ ਦਿਨ ਨਰਿੰਦਰ ਮੋਦੀ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ ਸੀ ਅਤੇ 1600 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਪੰਜਾਬ ਦੀ ਸਥਿਤੀ ਨਹੀਂ ਸੁਧਰ ਸਕਦੀ, ਹਾਲਾਂਕਿ ਕੁਝ ਰਾਹਤ ਦਿੱਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਭੋਗਪੁਰ ਵਿਖੇ ਇਹ ਮਾਮਲਾ 28 ਸਤੰਬਰ 2009 ਨੂੰ ਦਰਜ ਕੀਤਾ ਗਿਆ ਸੀ, ਜਿਸ ਵਿੱਚ ਪੁਲਸ ਨੇ ਦੋਸ਼ ਲਗਾਇਆ ਸੀ ਕਿ ਤਾਰਾ ਨੇ ਕੁਝ ਫੰਡਿੰਗ ਗੈਰ-ਕਾਨੂੰਨੀ ਤਰੀਕੇ ਨਾਲ ਕੀਤੀ ਸੀ। ਇਸ ਵਿਚ ਸ਼ਾਮਲ ਹੋਰ ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿਨ੍ਹਾਂ ਵਿਚੋਂ 8 ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਜਲੰਧਰ ਸੈਂਟਰਲ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਛਿੜੀ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e