ਸਾਬਕਾ ਜਥੇਦਾਰ ਗਿ.ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ''ਤੇ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਇਆ
Sunday, May 16, 2021 - 09:34 AM (IST)

ਬੇਗੋਵਾਲ (ਰਜਿੰਦਰ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ ਕੀਤਾ ਗਿਆ। ਦੁੱਖ ਪ੍ਰਗਟਾਉਂਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਨੇ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਵਾਂ ਨਿਭਾਈਆਂ ਅਤੇ ਸਿੱਖ ਪੰਥ ਦੀ ਸੇਵਾ ਕੀਤੀ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਵੀ ਸੇਵਾ ਨਿਭਾਈ ਹੈ। ਉਹ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਸਨ, ਜਿਨ੍ਹਾਂ ਦੇਸ਼ਾਂ-ਵਿਦੇਸ਼ਾਂ ਵਿੱਚ ਗੁਰਬਾਣੀ ਦਾ ਪ੍ਰਚਾਰ ਕੀਤਾ। ਬੀਤੀ ਸ਼ਾਮ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਗਿਆਨੀ ਜੀ ਸਮੂਹ ਸਿੱਖ ਜਗਤ ਨੂੰ ਸਦੀਵੀ ਵਿਛੋੜਾ ਦੇ ਗਏ, ਜੋ ਕਿ ਕਦੇ ਵੀ ਨਾ ਪੂਰੇ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।