ਸਾਬਕਾ ਮੰਤਰੀ ਭਗਤ ਚੂਨੀ ਲਾਲ ਨੇ ਲੁਆਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

03/14/2021 11:11:29 AM

ਜਲੰਧਰ (ਜ. ਬ.)– ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਨੇ ਸ਼ਨੀਵਾਰ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੁਆਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਵੈਕਸੀਨ ਕੋਰੋਨਾ ਵਾਇਰਸ ਦੇ ਬੁਰੇ ਪ੍ਰਭਾਵਾਂ ਤੋਂ ਸੁਰੱਖਿਆ ਮੁਹੱਈਆ ਕਰਦੀ ਹੈ ਅਤੇ ਹਰ ਕਿਸੇ ਲਈ ਇਹ ਟੀਕਾ ਲੁਆਉਣਾ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ

ਉਨ੍ਹਾਂ ਕਿਹਾ ਕਿ ਟੀਕਾ ਲੁਆਉਣ ਤੋਂ ਬਾਅਦ ਉਹ ਬਿਲਕੁਲ ਸਿਹਤਮੰਦ ਹਨ ਅਤੇ ਲੋਕਾਂ ਨੂੰ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਟੀਕਾ ਲੁਆਉਣ ਵਾਲੇ ਦੀ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦਾ ਹੈ। ਕੋਵਿਡ ਵੈਕਸੀਨ ਦਾ ਕੋਈ ਬੁਰਾ ਪ੍ਰਭਾਵ ਨਹੀਂ ਹੈ, ਇਸ ਲਈ ਲੋਕ ਮਹਾਮਾਰੀ ਨਾਲ ਸਿੱਝਣ ਲਈ ਵੈਕਸੀਨ ਲੁਆਉਣ ਵਾਸਤੇ ਅੱਗੇ ਆਉਣ। ਉਨ੍ਹਾਂ ਨੇ ਨਿਰਧਾਰਿਤ ਪ੍ਰੋਟੋਕਾਲਜ਼ ਤਹਿਤ ਵੈਕਸੀਨ ਦੀ ਪਹਿਲੀ ਡੋਜ਼ ਲੁਆਈ।

ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ


shivani attri

Content Editor

Related News