ਸਾਬਕਾ ਮੰਤਰੀ ਚੌਧਰੀ ਮਿਆਣੀ, ਸਾਬਕਾ ਕਮਿਸ਼ਨਰ ਲੱਖੀ ਗਿਲਜ਼ੀਆਂ ਨੇ ਸੁਖਬੀਰ ਬਾਦਲ ਨਾਲ ਸਾਂਝਾ ਕੀਤਾ ਦੁੱਖ਼
Sunday, Apr 30, 2023 - 05:48 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਮਰਹੂਮ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਬੀਰ ਸਿੰਘ ਮਿਆਣੀ, ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ, ਸਰਪੰਚ ਸਤਪਾਲ ਸਿੰਘ ਮੁਲਤਾਨੀ, ਬਸਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਅਤੇ ਯੂਥ ਆਗੂ ਸਰਬਜੀਤ ਸਿੰਘ ਮੋਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਪਰਿਵਾਰ ਨਾਲ ਪਿੰਡ ਬਾਦਲ ਪਹੁੰਚ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਰਵੇਸ਼ ਸਿਆਸਤਦਾਨ ਅਤੇ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ, ਪੰਜਾਬ, ਪੰਜਾਬੀਅਤ ਅਤੇ ਦੇਸ਼ ਦੀ ਸਿਆਸਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਕਤ ਆਗੂਆਂ ਨੇ ਹੋਰ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸਤ ਵਿਚ ਇਕ ਕੱਦਵਾਰ ਨੇਤਾ ਸਨ, ਜਿਨਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਆਪਣਾ ਸਮੁੱਚਾ ਜੀਵਨ ਰਾਜਨੀਤੀ ਨੂੰ ਭੇਂਟ ਕੀਤਾ ਅਤੇ ਹਮੇਸ਼ਾ ਹੀ ਲੋੜਵੰਦਾਂ ਦੀ ਸਹਾਇਤਾ ਕੀਤੀ। ਇਸ ਮੌਕੇ ਉਕਤ ਆਗੂਆਂ ਨੇ ਹੋਰ ਕਿਹਾ ਕਿ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕਾਬਲੀਅਤ, ਠੰਢੇ ਅਤੇ ਮਿੱਠੇ ਬੋਲੜੇ ਸੁਝਾਅ ਕਾਰਨ ਤਾਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵਿੱਚ ਹਰਮਨ ਪਿਆਰੇ ਨੇਤਾ ਸਨ , ਸਗੋਂ ਵਿਰੋਧੀ ਪਾਰਟੀਆਂ ਵਿੱਚ ਵੀ ਉਨ੍ਹਾਂ ਨੇ ਆਪਣੀ ਇਕ ਚੰਗੀ ਸਾਖ ਬਣਾਈ ਹੋਈ ਸੀ ਅਤੇ ਉਹ ਹਮੇਸ਼ਾ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਥੇ ਲੋਕਾਂ ਦੇ ਕੰਮ ਕਰਿਆ ਕਰਦੇ ਸਨ, ਇਸੇ ਕਰਕੇ ਹੀ ਵਿਰੋਧੀ ਪਾਰਟੀਆਂ ਦੇ ਲੀਡਰ ਵੀ ਉਨ੍ਹਾਂ ਦੀ ਸੱਚੇ ਦਿਲੋਂ ਕਦਰ ਕਰਦੇ ਸਨ।
ਇਹ ਵੀ ਪੜ੍ਹੋ : ਸ਼ਾਹਕੋਟ 'ਚ ਵੱਡੀ ਘਟਨਾ, ਪ੍ਰੇਮਿਕਾ ਨੂੰ ਮਿਲਣ ਘਰ ਗਿਆ ਸੀ ਪ੍ਰੇਮੀ, ਰੌਲਾ ਪੈਣ ਮਗਰੋਂ ਪ੍ਰੇਮੀ ਜੋੜੇ ਨੇ ਨਿਗਲੀ ਸਲਫ਼ਾਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ