ਸਾਬਕਾ ਵਿਧਾਇਕ ਸੰਦੋਆ ਦੇ ਪਿਤਾ ਦਾ ਦਿਹਾਂਤ, ਸਪੀਕਰ ਸੰਧਵਾਂ ਤੇ ਡਿਪਟੀ ਸਪੀਕਰ ਰੋੜੀ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

Saturday, Jul 27, 2024 - 03:53 PM (IST)

ਸਾਬਕਾ ਵਿਧਾਇਕ ਸੰਦੋਆ ਦੇ ਪਿਤਾ ਦਾ ਦਿਹਾਂਤ, ਸਪੀਕਰ ਸੰਧਵਾਂ ਤੇ ਡਿਪਟੀ ਸਪੀਕਰ ਰੋੜੀ ਵੱਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ

ਨੂਰਪੁਰਬੇਦੀ (ਸੰਜੀਵ ਭੰਡਾਰੀ, ਸਮਸ਼ੇਰ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਪਿੰਡ ਸੰਦੋਆ ਵਿਖੇ ਪਹੁੰਚ ਕੇ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਉਨ੍ਹਾਂ ਦੇ ਪਿਤਾ ਕਾਬਲ ਸਿੰਘ ਦੇ ਦਿਹਾਂਤ ’ਤੇ ਡੂੰਘਾ ਦੁੱਖ਼ ਪ੍ਰਗਟ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਸੰਦੋਆ ਦੇ 90 ਸਾਲਾ ਪਿਤਾ ਕਾਬਲ ਸਿੰਘ ਇਕ ਨਿਰਪੱਖ ਸੋਚ ਵਾਲੇ ਅਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਜ਼ਿਕਰਯੋਗ ਹੈ ਕਿ ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਸਾਬਕਾ ਵਿਧਾਇਕ ਸੰਦੋਆ ਦੇ ਪਿਤਾ ਨੂੰ ਰੂਪਨਗਰ ਦੇ ਪਰਮਾਰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖ਼ਰੀ ਸਾਹ ਲਿਆ। 

PunjabKesari

ਇਹ ਵੀ ਪੜ੍ਹੋ-10ਵੀਂ ਦਾ ਵਿਦਿਆਰਥੀ ਸੀ ਘਰ 'ਚ ਇਕੱਲਾ, ਜਦ ਘਰ ਆਈ ਵੱਡੀ ਭੈਣ ਤਾਂ ਕਮਰੇ ਦੇ ਅੰਦਰ ਭਰਾ ਦੀ ਲਾਸ਼ ਵੇਖ ਉੱਡੇ ਹੋਸ਼

ਇਸ ਮੌਕੇ ਹਾਜ਼ਰ ਸਪੀਕਰ ਸੰਧਵਾਂ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ, ਚਰਨਜੀਤ ਸਿੰਘ ਚੰਨੀ ਗੜ੍ਹਸ਼ੰਕਰ ਅਤੇ ਸੰਜੇ ਕੁਮਾਰ ਪੀਪਲੀਵਾਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News