ਸਾਬਕਾ ਪੁਲਸ ਅਧਿਕਾਰੀ ਦੀ ਫਾਰਚੂਨਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਇਕ ਦੀ ਮੌਤ
Sunday, Feb 09, 2025 - 03:08 PM (IST)
![ਸਾਬਕਾ ਪੁਲਸ ਅਧਿਕਾਰੀ ਦੀ ਫਾਰਚੂਨਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਇਕ ਦੀ ਮੌਤ](https://static.jagbani.com/multimedia/2025_2image_15_08_497914673untitled-15copy.jpg)
ਫਗਵਾੜਾ (ਜਲੋਟਾ)-ਨੈਸ਼ਨਲ ਹਾਈਵੇਅ ਨੰਬਰ 1 ’ਤੇ ਜੇ. ਸੀ. ਟੀ. ਮਿੱਲ ਨੇੜੇ ਫਲਾਈਓਵਰ ’ਤੇ ਇਕ ਤੇਜ਼ ਰਫ਼ਤਾਰ ਫਾਰਚੂਨਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਫਾਰਚੂਨਰ ਸੜਕ ਦੇ ਵਿਚਕਾਰ ਪਲਟ ਗਈ ਹੈ। ਸੂਤਰਾਂ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਫਾਰਚੂਨਰ ਕਾਰ ਪੰਜਾਬ ਪੁਲਸ ਦੇ ਇਕ ਵੱਡੇ ਸਾਬਕਾ ਸੀਨੀਅਰ ਅਧਿਕਾਰੀ ਦੀ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਉਕਤ ਸਾਬਕਾ ਅਧਿਕਾਰੀ ਦੇ ਬੰਦੂਕਧਾਰੀ ਗਨਮੈਨ ਫਾਰਚੂਨਰ ਕਾਰ ਦੇ ਆਲੇ-ਦੁਆਲੇ ਮੌਜੂਦ ਹਨ ਅਤੇ ਸਿਟੀ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਲੱਗੀਆਂ ਰੌਂਣਕਾਂ, ਬੇਗਮਪੁਰਾ ਲਈ ਅੱਜ ਰਵਾਨਾ ਹੋਵੇਗੀ ਸਪੈਸ਼ਲ ਟਰੇਨ
ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਹਾਦਸਾਗ੍ਰਸਤ ਫਾਰਚੂਨਰ ਕਾਰ ’ਚ ਸਵਾਰ ਇਕ ਵਿਅਕਤੀ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਹੈ ਪਰ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਇਕ ਵੱਡੇ ਪੁਲਸ ਅਧਿਕਾਰੀ ਵਰਗਾ ਹੀ ਲੱਗਦਾ ਸੀ। ਉਹ ਕੌਣ ਸੀ, ਇਹ ਪਤਾ ਨਹੀਂ ਹੈ। ਸੂਤਰਾਂ ਅਨੁਸਾਰ ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਮਨੋਜ ਪੁੱਤਰ ਸ਼ਿਵਨੰਦਨ ਵਾਸੀ ਹੈਬੋਵਾਲ, ਲੁਧਿਆਣਾ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਹਨੀ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਭੱਟੀਆਂ, ਲੁਧਿਆਣਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ। ਸਿਟੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e