ਖੜ੍ਹੇ ਕੰਟੇਨਰ ਨਾਲ ਟਕਰਾਈ ਫਾਰਚੂਨਰ ਗੱਡੀ, ਔਰਤ ਦੀ ਮੌਤ
Friday, Apr 26, 2024 - 05:33 PM (IST)
ਗੋਰਾਇਆ (ਮੁਨੀਸ਼)- ਜਲੰਧਰ ਤੋਂ ਲੁਧਿਆਣਾ ਨੈਸ਼ਨਲ ਹਾਈਵੇਅ 44 ’ਤੇ ਗੁਰਾਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 2 ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੁਧਿਆਣਾ ਨੰ. ਫਾਰਚੂਨਰ ਗੱਡੀ ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ, ਜਦੋਂ ਗੱਡੀ ਗੋਰਾਇਆ ਦੇ ਕਮਾਲਪੁਰ ਗੇਟ ਨੇੜੇ ਹਾਈਵੇਅ ’ਤੇ ਪਹੁੰਚੀ ਤਾਂ ਗੱਡੀ ਖੜ੍ਹੇ ਕੰਟੇਨਰ ਦੇ ਪਿੱਛੇ ਜਾ ਟਕਰਾਈ।
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੰਟੇਨਰ ਖੜ੍ਹਾ ਸੀ, ਜਿਸ ਦਾ ਡਰਾਈਵਰ ਗੰਨੇ ਦਾ ਰਸ ਪੀਣ ਲਈ ਹੇਠਾਂ ਉਤਰਿਆ ਹੋਇਆ ਸੀ। ਫਾਰਚੂਨਰ ਗੱਡੀ, ਜਿਸ ਨੂੰ ਮਹਿੰਦਰਪਾਲ ਸਿੰਘ ਚਲਾ ਰਿਹਾ ਸੀ। ਉਸ ਨਾਲ ਅਮਨਦੀਪ ਕੌਰ ਅਤੇ ਉਸ ਦਾ ਬੇਟਾ ਰਾਜ ਕੁੰਵਰ ਸਿੰਘ ਗੱਡੀ ’ਚ ਸਵਾਰ ਸਨ। ਟੱਕਰ ਇੰਨੀ ਜ਼ੋਰਦਾਰ ਸੀ ਕਿ ਗੱਡੀ ਕੰਟੇਨਰ ਦੇ ਪਿੱਛੇ ਜਾ ਵੜੀ ਅਤੇ ਗੱਡੀ ’ਚੋਂ ਜ਼ਖ਼ਮੀਆਂ ਨੂੰ ਕੱਢਣ ਲਈ ਲੋਕਾਂ ਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪਈ ਤੇ ਗੱਡੀ ਪਾੜ ਕੇ ਜ਼ਖ਼ਮੀਆਂ ਨੂੰ ਗੱਡੀ ’ਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ- ਜਲੰਧਰ ਦੇ ਪਠਾਨਕੋਟ ਚੌਂਕ 'ਤੇ ਵੱਡਾ ਹਾਦਸਾ, ਟੈਂਕਰ ਨੇ ਭੰਨ 'ਤੀਆਂ ਲਗਜ਼ਰੀ ਗੱਡੀਆਂ, ਮਚਿਆ ਚੀਕ-ਚਿਹਾੜਾ
ਅਮਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਚਾ ਰਾਜਕੁੰਵਰ ਸਿੰਘ ਨੂੰ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ, ਜਦਕਿ ਮਹਿੰਦਰਪਾਲ ਸਿੰਘ ਸਿਵਲ ਹਸਪਤਾਲ ਫਿਲੌਰ ’ਚ ਜ਼ੇਰੇ ਇਲਾਜ ਹੈ। ਗੁਰਾਇਆ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੰਟੇਨਰ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ 'ਚੋਂ ਮਿਲੀ ਨੌਜਵਾਨ ਦੀ ਲਾਸ਼, ਵੇਖ ਹੈਰਾਨ ਰਹਿ ਗਏ ਸਭ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8