ਦੁਬਈ ''ਚ ਨੌਜਵਾਨਾਂ ਨੂੰ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਮਾਮਲਾ ਦਰਜ

05/16/2021 10:52:46 AM

ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਮੰਮੀ)- ਟਾਂਡਾ ਪੁਲਸ ਦੀ ਟੀਮ ਨੇ ਦੁਬਈ ਵਿਚ ਨੌਜਵਾਨਾਂ ਨੂੰ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ਪੁੱਤਰ ਧੰਨਾ ਰਾਮ ਵਾਸੀ ਧੂਤ ਖੁਰਦ ਦੀ ਸ਼ਿਕਾਇਤ ਦੇ ਆਧਾਰ ਉਤੇ ਲਖਵੀਰ ਸਿੰਘ ਪੁੱਤਰ ਦੌਲਤ ਰਾਮ ਵਾਸੀ ਧੂਤ ਖੁਰਦ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ 'ਚ ਪੁਲਸ ਨੇ DVR ਕੀਤੀ ਜ਼ਬਤ, ਖੁੱਲ੍ਹਣਗੇ ਵੱਡੇ ਰਾਜ਼

ਆਪਣੇ ਬਿਆਨਾਂ ਵਿੱਚ ਸੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ ਵਾਸੀ ਘੋੜਾਵਾਹੀ, ਸਤਨਾਮ ਸਿੰਘ ਵਾਸੀ ਬਸੀ ਜਲਾਲ, ਸਰਬਜੀਤ ਸਿੰਘ ਵਾਸੀ ਘੋੜਵਾਹਾ ਅਤੇ ਜਸਵਿੰਦਰ ਸਿੰਘ ਕੋਲੋਂ ਕੁੱਲ 4 ਲੱਖ 55 ਹਜ਼ਾਰ ਰੁਪਏ ਲੈ ਕੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਦੁਬਈ ਵਿਚ ਕੰਪਨੀ ਵਿੱਚ ਭੇਜਣ ਦੀ ਬਜਾਏ ਕਿਸੇ ਕੋਲ ਭੇਜ ਦਿੱਤਾ, ਜਿਸ ਨੇ ਬਾਅਦ ਵਿੱਚ ਉਨ੍ਹਾਂ ਵੀ ਬੱਚਿਆਂ ਨੂੰ ਬਾਹਰ ਕੱਢ ਦਿੱਤਾ ਅਤੇ ਉਹ ਉੱਥੇ ਫਸ ਗਏ। ਪੁਲਸ ਨੂੰ ਸ਼ਿਕਾਇਤ ਮਿਲਣ ਉਪਰੰਤ ਜਾਂਚ ਕੀਤੀ ਗਈ ਅਤੇ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਦਰਦਨਾਕ ਤਸਵੀਰ: ਲੋਕਾਂ ਨੇ ਮੋੜੇ ਮੂੰਹ ਤਾਂ ਧੀ ਦੀ ਲਾਸ਼ ਖ਼ੁਦ ਹੀ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਪੁੱਜਾ ਪਿਓ

shivani attri

This news is Content Editor shivani attri