ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

02/12/2020 12:55:43 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)— ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਵਿਆਕਤੀਆਂ ਕੋਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਨਾਮਜ਼ਦ ਜਹੂਰਾ ਵਾਸੀ ਇਕ ਵਿਅਕਤੀ ਨੂੰ ਟਾਂਡਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜੀਵ ਕੁਮਾਰ ਉਰਫ ਜੁਗਨੂੰ ਪੁੱਤਰ ਪ੍ਰਦੀਪ ਕੁਮਾਰ ਨਿਵਾਸੀ ਜਹੂਰਾ ਦੇ ਰੂਪ 'ਚ ਹੋਈ ਹੈ। ਤਫਤੀਸ਼ੀ ਅਫਸਰ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਅਤੇ ਉਸ ਦੇ ਸਾਥੀਆਂ ਖਿਲਾਫ 2109 'ਚ ਥਾਣਾ ਟਾਂਡਾ 'ਚ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਦੋ ਮਾਮਲੇ ਦਰਜ ਹਨ।


shivani attri

Content Editor

Related News