ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

Saturday, Nov 07, 2026 - 11:37 AM (IST)

ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਿਉ-ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਪਨਖੂਹ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਨੇ ਉਸ ਦੇ ਲੜਕੇ ਮਨਜੀਤ ਸਿੰਘ ਨੂੰ ਕਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 11,65,015 ਰੁਪਏ ਦੀ ਠੱਗੀ ਮਾਰੀ ਹੈ। 

ਇਹ ਵੀ ਪੜ੍ਹੋ: MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ ਕਾਂਗਰਸ

ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਡੀ. ਐੱਸ. ਪੀ. ਮੁਕੇਰੀਆਂ ਵੱਲੋਂ ਕੀਤੀ ਗਈ। ਜਾਂਚ ਮੁਕੰਮਲ ਹੋਣ ਉਪਰੰਤ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪੀ ਗਈ, ਜਿਸ ਤੋਂ ਬਾਅਦ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ’ਤੇ ਹਾਜੀਪੁਰ ਪੁਲਸ ਨੇ ਭੁਪਿੰਦਰ ਸਿੰਘ ਉਰਫ਼ ਲਾਡੀ ਅਤੇ ਉਸ ਦੇ ਪਿਤਾ ਹਰਭਜਨ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News