ਫਰਾਂਸ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

10/08/2020 4:43:58 PM

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼, ਮੋਮੀ)— ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਤਰਸੇਮ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਮਿਆਣੀ ਦੇ ਬਿਆਨ ਦੇ ਆਧਾਰ 'ਤੇ ਚਰਨਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਜੰਡੂਸਿੰਘਾ (ਆਦਮਪੁਰ) ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਕੋਰੋਨਾ ਦੇ ਟੈਸਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਤਰਸੇਮ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਝਾਂਸੇ 'ਚ ਆ ਕੇ ਉਸ ਨੇ ਆਪਣੇ ਪੁੱਤਰ ਪ੍ਰਗਟ ਸਿੰਘ ਨੂੰ ਫਰਾਂਸ ਭੇਜਣ ਲਈ ਰਕਮ ਦਿੱਤੀ ਸੀ ਪਰ ਉਸ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਹੈ।

ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ

ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਐਂਟੀ ਹਿਊਮਨ ਟ੍ਰੈਫਿਕਿੰਗ ਦੇ ਐੱਸ.ਆਈ. ਸੁਰਿੰਦਰ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ


shivani attri

Content Editor

Related News