ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 10 ਲੱਖ ਦੀ ਠੱਗੀ, ਮਾਮਲਾ ਦਰਜ

11/18/2020 3:23:39 PM

ਟਾਂਡਾ ਉੜਮੁੜ (ਪੰਡਿਤ)— ਟਾਂਡਾ ਪੁਲਸ ਨੇ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਚੰਡੀਗੜ੍ਹ ਵਾਸੀ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਅਮਨਪਾਲ ਕੌਰ ਪਤਨੀ ਰਾਜਵਿੰਦਰ ਸਿੰਘ ਨਿਵਾਸੀ ਦਾਤਾ ਦੇ ਬਿਆਨਾਂ ਦੇ ਆਧਾਰ ’ਤੇ ਟਰੈਵਲ ਏਜੰਟ ਗਗਨਦੀਪ ਖੋਸਲਾ ਪੁੱਤਰ ਸੁਸ਼ੀਲ ਕੁਮਾਰ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਪਤਨੀ ਦਾ ਕਤਲ ਕਰਕੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਵਾਇਰਲ ਵੀਡੀਓ ਦੇ ਆਧਾਰ ’ਤੇ ਖੁੱਲਿ੍ਹਆ ਨਵਾਂ ਭੇਤ

ਆਪਣੇ ਬਿਆਨਾਂ ’ਚ ਅਮਨਪਾਲ ਕੌਰ ਨੇ ਦੱਸਿਆ ਕਿ ਫ਼ਰਵਰੀ 2020 ਨੂੰ ਉਸ ਨੇ ਉਕਤ ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਪਣੀ ਭੈਣ ਰਾਜਨਦੀਪ ਕੌਰ ਨੂੰ ਫਰਾਂਸ ਭੇਜਣ ਲਈ 10 ਲੱਖ ਰੁਪਏ ਦਿੱਤੇ ਸਨ ਪਰ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਜਾਅਲੀ ਵੀਜ਼ਾ ਲਗਵਾ ਕੇ ਦੇ ਦਿੱਤਾ, ਜਿਸ ਦਾ ਪਤਾ ਏਅਰਪੋਰਟ ਜਾਣ ’ਤੇ ਲੱਗਾ। ਪੁਲਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ ਦੇ ਇੰਸਪੈਕਟਰ ਮਨੋਜ ਕੁਮਾਰ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕਰਕੇ ਟਾਂਡਾ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਨਹੀਂ ਵੇਖਿਆ ਹੋਵੇਗਾ ਅਜਿਹਾ ਅਨੋਖਾ ਵਿਆਹ, ਬਰਾਤੀਆਂ ਨੇ ਹੱਥਾਂ 'ਚ ਝੰਡੇ ਚੁੱਕ ਲਾਏ ਮੋਦੀ ਵਿਰੁੱਧ ਨਾਅਰੇ

ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ

shivani attri

This news is Content Editor shivani attri