ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ, 5 ਮੁਲਜ਼ਮ ਨਾਮਜ਼ਦ

05/09/2021 11:20:04 AM

ਟਾਂਡਾ ਉੜਮੁੜ (ਪੰਡਿਤ,ਮੋਮੀ)- ਟਾਂਡਾ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ 5 ਲੋਕਾਂ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪਹਿਲਾ ਮਾਮਲਾ ਹਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰਾਮਪੁਰ ਦੀ ਸ਼ਿਕਾਇਤ ਦੇ ਆਧਾਰ ਉਤੇ ਕੁਲਦੀਪ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਨੂਰਪੁਰ ਰਾਜਪੂਤਾਂ ਅਤੇ ਅਮਰਜੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਮਕਸੂਦਾਂ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਆਪਣੇ ਬਿਆਨ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਪੁਰਤਗਾਲ ਭੇਜਣ ਲਈ 2018 ਵਿੱਚ 5 ਲੱਖ ਰੁਪਏ ਪੇਸ਼ਗੀ ਵਜੋਂ ਲਏ ਸਨ ਪਰ ਉਨ੍ਹਾਂ ਉਸ ਦਾ ਕਮਬੋਡੀਆ ਦਾ ਵੀਜਾ ਲਗਵਾ ਦਿੱਤਾ। ਬਾਅਦ ਵਿੱਚ ਉਸ ਦੀ ਰਕਮ ਵੀ ਵਾਪਸ ਨਹੀਂ ਕੀਤੀ। ਪੁਲਸ ਨੇ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਇਸੇ ਤਰਾਂ ਪੁਲਸ ਨੇ ਜਾਜਾ ਵਾਸੀ ਜਸਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਦੇ ਬਿਆਨ ਦੇ ਆਧਾਰ ਉਤੇ ਦੀਪਕ ਕੁਮਾਰ ਪੁੱਤਰ ਕਿਸ਼ਨ ਲਾਲ,ਪ੍ਰਤਾਪ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਅਮ੍ਰਿਤਸਰ ਅਤੇ ਲੱਕੀ ਵਾਸੀ ਜਲੰਧਰ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ਵਿੱਚ ਜਸਪ੍ਰੀਤ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਕੋਲੋਂ ਵਿਦੇਸ਼ ਭੇਜਣ ਲਈ 6 ਲੱਖ 35 ਹਜ਼ਾਰ ਰੁਪਏ ਲਏ ਪਰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਬਾਅਦ ਵਿੱਚ ਜਦੋਂ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਤਾਂ ਰਕਮ ਵਾਪਸ ਕਰਨ ਦਾ ਇਕਰਾਰਨਾਮਾ ਕਰਕੇ ਮੁਕਰ ਗਏ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਸ਼ਿਕਾਰ ਹੋਏ 20 ਦਿਨਾਂ ਦੇ ਬੱਚੇ ਨੂੰ ਇੰਝ ਮਿਲੀ ਨਵੀਂ ਜ਼ਿੰਦਗੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri