ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਏਜੰਟ ਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ

Sunday, May 21, 2023 - 01:26 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਏਜੰਟ ਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸਥਾਨਕ ਪੁਲਸ ਨੇ ਨੇੜਲੇ ਪਿੰਡ ਟੱਪਰੀਆਂ ਵਾੜੇ ਦੀ ਸ਼ਿਕਾਇਤ ’ਤੇ ਇਕ ਏਜੰਟ ਅਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਵਰਮਾ ਪੁੱਤਰ ਰਾਮ ਪਾਲ ਵਰਮਾ, ਵਾਸੀ ਟੱਪਰੀਆਂ-ਵਾੜੇ ਤਹਿਸੀਲ ਨੰਗਲ ਨੇ ਜ਼ਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਕੀਤੀ ਸੀ ਕਿ ਏਜੰਟ ਜਗਰੂਪ ਸਿੰਘ ਵੱਲੋਂ 2020 ’ਚ ਉਸ ਨੂੰ ਨਿਊਜੀਲੈਂਡ ਭੇਜਣ ਲਈ ਚਾਰ ਮਹੀਨੇ ਦਾ ਵਾਅਦਾ ਕੀਤਾ ਸੀ ਅਤੇ ਵੱਖ-ਵੱਖ ਸਮਿਆਂ ਦੌਰਾਨ ਏਜੰਟ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਨੂੰ 10 ਲੱਖ 59 ਹਜ਼ਾਰ 500 ਰੁਪਏ ਦੀ ਰਕਮ ਅਦਾ ਕੀਤੀ ਗਈ ਪਰ ਏਜੰਟ ਵੱਲੋਂ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਇਸ ਤੋਂ ਬਾਅਦ ਇਸ ਸਮੁੱਚੇ ਮਾਮਲੇ ਦੀ ਪੜਤਾਲ ਡੀ. ਐੱਸ. ਪੀ. ਜਾਂਚ ਰੂਪਨਗਰ ਵੱਲੋਂ ਕੀਤੀ ਗਈ ਅਤੇ ਪਡ਼ਤਾਲ ਤੋਂ ਬਾਅਦ ਏਜੰਟ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਅਮਨਦੀਪ ਕੌਰ ਵਾਸੀ ਫਿਰੋਜ਼ਪੁਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420 ਅਤੇ 406 ਤਹਿਤ ਮਾਮਲਾ ਦਰਜ ਕਰ ਲਿਆ ਗਿਆ।


author

shivani attri

Content Editor

Related News