32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ''ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
Friday, Jul 31, 2026 - 11:31 AM (IST)
ਦਸੂਹਾ (ਝਾਵਰ, ਨਾਗਲਾ)- ਥਾਣਾ ਦਸੂਹਾ ਦੇ ਪਿੰਡ ਘੋਗਰਾ ਦੀ ਨਿਵਾਸੀ ਗੁਰਮੀਤ ਕੌਰ ਪਤਨੀ ਰਾਮ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ ਦੋ ਟਰੈਵਲ ਏਜੰਟਾਂ ਨੇ ਉਨ੍ਹਾਂ ਨਾਲ 32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਇਸ ਸਬੰਧੀ ਜਾਣਕਾਰੀ ਜਿੰਦੇ ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਵਾਸੀ ਘੋਗਰਾ ਨੇ ਆਪਣੇ ਸ਼ਿਕਾਇਤ ’ਚ ਲਿਖਿਆ ਕਿ ਉਸ ਨੇ ਆਪਣੇ ਪੁੱਤਰ ਗੁਰਵਿੰਦਰ ਸਿੰਘ ਆਪਣੀ ਨੂੰਹ ਹਰਮਿੰਦਰ ਕੌਰ ਅਤੇ ਪੋਤਰੇ ਗੁਰਰਾਜ ਸਿੰਘ ਨੂੰ ਕੈਨੇਡਾ ਭੇਜਣ ਲਈ ਟਾਈਮਲਾਈਨ ਰਮਨ ਕੁਮਾਰ ਪੁੱਤਰ ਮਨੋਹਰ ਲਾਲ ਨਿਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਨਕੋਦਰ ਅਤੇ ਜਸਵੰਤ ਸਿੰਘ ਪੁੱਤਰ ਰਾਮ ਸਿੰਘ ਨਿਵਾਸੀ ਜਾਜਾ ਟਾਂਡਾ ਨੂੰ 32 ਲੱਖ 70 ਹਜ਼ਾਰ ਰੁਪਏ ਦਿੱਤੇ ਸਨ ਜਦਕਿ ਇਨ੍ਹਾਂ ਨੇ ਨਾ ਉਨ੍ਹਾਂ ਦੇ ਪੁੱਤਰਨੂੰਹ ਅਤੇ ਪੋਤਰੇ ਨੂੰ ਕੈਨੇਡਾ ਵਿਦੇਸ਼ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਦਿੱਤੇ ਅਤੇ ਉਲਟਾ ਸਾਨੂੰ ਧਮਕੀਆਂ ਦੇਣ ਲੱਗ ਪਏ ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐੱਸ. ਐੱਸ. ਪੀ. ਸਾਹਿਬ ਵੱਲੋਂ ਇਸ ਕੇਸ ਦੀ ਜਾਂਚ ਡੀ. ਐੱਸ. ਪੀ. ਡੀ. ਹੁਸ਼ਿਆਰਪੁਰ ਨੂੰ ਸੌਂਪੀ ਗਈ ਅਤੇ ਜਾਂਚ ਰਿਪੋਰਟ ਤੋਂ ਬਾਅਦ ਐੱਸ. ਐੱਸ. ਪੀ. ਸਾਹਿਬ ਹੁਸ਼ਿਆਰਪੁਰ ਵੱਲੋਂ ਕੇਸ ਦਰਜ ਕਰਨ ਲਈ ਹੁਕਮ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਟਰੈਵਲ ੲੈਜੰਟਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
