ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ

Friday, Aug 07, 2026 - 02:46 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ

ਦਸੂਹਾ (ਝਾਵਰ/ਨਾਗਲਾ)- ਵਿਦੇਸ਼ ਭੇਜਣ ਦੇ ਨਾਂ 'ਤੇ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਸ. ਪੀ. ਸਾਹਿਬ ਹੁਸ਼ਿਆਰਪੁਰ ਨੂੰ ਬਲਵਿੰਦਰ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਨਿਹਾਲਪੁਰ ਦਸੂਹਾ ਵੱਲੋਂ ਇਕ ਟਰੈਵਲ ਏਜੰਟ ਜਤਿੰਦਰਜੀਤ ਕੌਰ ਪਤਨੀ ਕੁਲਵੀਰ ਸਿੰਘ ਪੰਨੂ ਨਿਵਾਸੀ ਪਾਤੜਾਂ ਪਟਿਆਲਾ ਨੂੰ ਆਪਣੇ ਲੜਕੇ ਅਭੀਜੀਤ ਸਿੰਘ ਨੂੰ ਵਿਦੇਸ਼ ਆਸਟਰੇਲੀਆ ਭੇਜਣ ਲਈ 11 ਲੱਖ 60 ਹਜ਼ਾਰ ਦਿੱਤੇ ਸਨ। 

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸਾਹਿਬ ਵੱਲੋਂ ਇਸ ਸਬੰਧੀ ਜਾਂਚ ਦਸੂਹਾ ਦੇ ਡੀ. ਐੱਸ. ਪੀ. ਨੂੰ ਸੌਂਪੀ ਗਈ। ਜਾਂਚ ਕਰਨ ਤੋਂ ਬਾਅਦ ਜੋ ਰਿਪੋਰਟ ਸਾਹਮਣੇ ਆਈ, ਉਸ ਸਬੰਧੀ ਦਸੂਹਾ ਥਾਣਾ ਵਿਖੇ ਟਰੈਵਲ ਏਜੰਟ ਜਤਿੰਦਰਜੀਤ ਕੌਰ ਪਤਨੀ ਕੁਲਵੀਰ ਸਿੰਘ ਪੰਨੂ ਨਿਵਾਸੀ ਪਾਤੜਾ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8


author

shivani attri

Content Editor

Related News