ਪੁਲਸ ''ਚ ਭਰਤੀ ਕਰਵਾਉਣ ਲਈ ਠੱਗੀ ਮਾਰਨ ''ਤੇ ਦੋ ਵਿਅਕਤੀਆਂ ਵਿਰੁੱਧ ਮਾਮਲ ਦਰਜ

Friday, Aug 14, 2026 - 01:48 PM (IST)

ਪੁਲਸ ''ਚ ਭਰਤੀ ਕਰਵਾਉਣ ਲਈ ਠੱਗੀ ਮਾਰਨ ''ਤੇ ਦੋ ਵਿਅਕਤੀਆਂ ਵਿਰੁੱਧ ਮਾਮਲ ਦਰਜ

ਦਸੂਹਾ (ਝਾਵਰ)-ਦਸੂਹਾ ਪੁਲਸ ਨੇ ਪੁਲਸ 'ਚ ਭਰਤੀ ਕਰਵਾਉਣ ਲਈ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਦਲਜੀਤ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਦਸੂਹਾ ਦੇ ਪਿੰਡ ਬੰਗਾਲੀਪੁਰ ਦੇ ਇਕ ਵਿਅਕਤੀ ਮਹਿੰਗਾ ਸਿੰਘ ਪੁੱਤਰ ਨਰੰਗ ਸਿੰਘ ਨੇ ਆਪਣੇ ਪੋਤਰੇ ਸਰਬਜੀਤ ਸਿੰਘ ਨੂੰ ਪੁਲਸ 'ਚ ਭਰਤੀ ਕਰਵਾਉਣ ਲਈ 6 ਲੱਖ 50 ਹਜ਼ਾਰ ਰੁਪਏ ਸੁਖਵਿੰਦਰ ਸਿੰਘ ਪੁੱਤਰ ਕਾਲੂ ਰਾਮ ਨਵਾਸੀ ਲੱਧੜ ਨੇੜਾ ਭੋਗਪੁਰ ਅਤੇ ਲਖਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਰਾਜਧਾਨੀ ਟਾਂਡਾ ਨੂੰ ਦਿੱਤੇ ਸਨ ਪਰ ਉਸ ਨੇ ਨਾ ਤਾਂ ਉਨ੍ਹਾਂ ਦੇ ਪੋਤਰੇ ਨੂੰ ਪੁਲਸ ਵਿੱਚ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਇਸ ਸਬੰਧੀ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਜੋ ਦਰਖ਼ਾਸਤ ਦਿੱਤੀ ਗਈ, ਉਸ ਦੀ ਜਾਂਚ ਡੀ ਐੱਸ. ਪੀ. ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਸਤਨਾਮ ਸਿੰਘ ਪੁੱਤਰ ਨਿਰਮਲ ਸਿੰਘ ਨਿਵਾਸੀ ਬੰਗਾਲੀਪੁਰ ਨੇ ਵੀ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਰਖ਼ਾਸਤ ਦਿੱਤੀ ਸੀ ਕਿ ਉਸ ਨੇ ਵੀ ਸੁਖਜਿੰਦਰ ਸਿੰਘ ਪੁੱਤਰ ਕਾਲੂ ਰਾਮ ਨਿਵਾਸੀ ਲੱਧੜ ਭੋਗਪੁਰ ਨੂੰ 6 ਲੱਖ 50 ਹਜ਼ਾਰ ਰੁਪਏ ਆਪਣੇ ਪੁੱਤਰ ਹਰਮਨਜੀਤ ਸਿੰਘ ਨੂੰ ਪੁਲਸ 'ਚ ਭਰਤੀ ਕਰਵਾਉਣ ਲਈ ਦਿੱਤਾ ਸੀ ਪਰ ਇਸ ਵਿਅਕਤੀ ਨੇ ਨਾ ਤਾਂ ਉਸ ਦੇ ਪੁੱਤਰ ਨੂੰ ਪੁਲਸ ਵਿੱਚ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ । 

ਇਸ ਸਬੰਧੀ ਥਾਣਾ ਮੁੱਖੀ ਦਸੂਹਾ ਦਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਡੀ. ਐੱਸ. ਪੀ. ਦਸੂਹਾ ਨੂੰ ਐੱਸ. ਐੱਸ. ਪੀ. ਸਾਹਿਬ ਵੱਲੋਂ ਜਾਚ ਸੌਪੀ ਗਈ ਅਤੇ ਇਨ੍ਹਾਂ ਦੋਵੇਂ ਦਰਖਾਸਤਾਂ ਤੋਂ ਬਾਅਦ ਥਾਣਾ ਦਸੂਹਾ ਵਿਖੇ ਪੁਲਸ 'ਚ ਭਰਤੀ ਕਰਵਾਉਣ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਸੁਖਜਿੰਦਰ ਸਿੰਘ ਪੁੱਤਰ ਕਾਲੂ ਰਾਮ ਪਿੰਡ ਲੱਧੜ ਭੋਗਪੁਰ ਅਤੇ ਲਖਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਿਵਾਸੀ ਰਾਜਧਾਨੀ ਟਾਂਡਾ ਦੇ ਵਿਰੋਧ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News