ਵਿਦੇਸ਼ ਭੇਜਣ ਦੇ ਨਾਂ ''ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ

Friday, Sep 11, 2026 - 01:04 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ

ਦਸੂਹਾ (ਝਾਵਰ)- ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਟਰੈਵਲ ਏਜੰਟ ਦੇ ਵਿਰੁੱਧ ਦਸੂਹਾ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸਤਨਾਮ ਸਿੰਘ ਪੁੱਤਰ ਹਰਜੀਤ ਸਿੰਘ ਨਿਵਾਸੀ ਘੋਗਰਾ ਦਸੂਹਾ ਨੇ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਟਰੈਵਲ ਏਜੰਟ ਬ੍ਰਹਮ ਰਾਜ ਪੁੱਤਰ ਦੇਵਰਾਜ ਵਾਸੀ ਵਡਾਲਾ ਰੋਡ ਬੰਬੇ ਨਗਰ ਜਲੰਧਰ ਨੇ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਅਤੇ ਉਸ ਦੀ ਨੂੰਹ ਸਹਿਜਪ੍ਰੀਤ ਕੌਰ ਨੂੰ ਵਿਦੇਸ਼ ਭੇਜਣ ਭੇਜਣ ਲਈ 31 ਲੱਖ ਰੁਪਏ ਲਏ ਸੀ ਪਰ ਉਸ ਨੇ ਉਸ ਦਾ ਪੁੱਤਰ ਅਤੇ ਨੂੰਹ ਨੁੰ ਵਿਦੇਸ਼ ਨਹੀਂ ਭੇਜਿਆ। ਬਹੁਤ ਹੀ ਮੁਸ਼ਕਿਲ ਨਾਲ ਉਸ ਨੇ 10 ਲੱਖ ਰੁਪਏ ਵਾਪਸ ਕੀਤੇ ਅਤੇ 21 ਲੱਖ ਰੁਪਏ ਵਾਪਸ ਨਹੀਂ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਐੱਸ. ਐੱਸ. ਪੀ. ਸਾਹਿਬ ਨੂੰ ਲਿਖਤੀ ਸ਼ਿਕਾਇਤ ਕੀਤੀ ਅਤੇ ਇਸ ਸਬੰਧ 'ਚ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਅਤੇ ਟਰੈਵਲ ਏਜੰਟ ਬ੍ਰਹਮ ਰਾਜ ਪੁੱਤਰ ਦੇਵਰਾਜ ਦੇ ਵਿਰੁੱਧ ਦਸੂਹਾ ਥਾਣਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News