ਧੋਖਾਦੇਹੀ ਕਰਨ ਦੇ ਦੋਸ਼ ’ਚ ਕੇਸ ਦਰਜ

Thursday, Apr 18, 2024 - 06:26 PM (IST)

ਧੋਖਾਦੇਹੀ ਕਰਨ ਦੇ ਦੋਸ਼ ’ਚ ਕੇਸ ਦਰਜ

ਹਾਜੀਪੁਰ (ਜੋਸ਼ੀ)-ਤਲਵਾੜਾ ਪੁਲਸ ਵੱਲੋਂ ਧੋਖਾਦੇਹੀ ਕੀਤੇ ਜਾਣ ’ਤੇ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਤਿੰਦਰਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਾਡਲ ਟਾਊਨ ਜਲੰਧਰ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਵਿਚ ਦੱਸਿਆ ਹੈ ਕਿ ਉਨ੍ਹਾਂ ਨੇ 92 ਕਨਾਲ ਜ਼ਮੀਨ ਖ਼ਰੀਦਣ ਦਾ ਸੌਦਾ ਤਰਸੇਮ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਸੂਰਿਆ ਇਨਕਲੇਵ ਜਲੰਧਰ ਨਾਲ ਇਕ ਕਰੋੜ 70 ਲੱਖ ਵਿਚ ਕੀਤਾ ਸੀ। ਜਿਸ ਦਾ ਉਨ੍ਹਾਂ ਨੇ 75 ਲੱਖ ਰੁਪਏ ਬਿਆਨਾ ਦਿੱਤਾ ਹੋਇਆ ਸੀ ਪਰ ਤਰਸੇਮ ਸਿੰਘ ਨੇ ਉਸ ਰਕਬੇ ਵਿਚੋਂ ਆਪਣੇ ਹਿੱਸੇ ਦੀ 16 ਕਨਾਲ ਜ਼ਮੀਨ ਕਿਸੇ ਹੋਰ ਨੂੰ ਵੇਚ ਦਿੱਤੀ। ਜਿਸ ’ਤੇ ਤਲਵਾੜਾ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ ’ਤੇ ਮੁਕੱਦਮਾ ਨੰਬਰ 29 ਅੰਡਰ ਸੈਕਸ਼ਨ 406,420 ਆਈ. ਪੀ. ਸੀ. ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਹ ਵੀ ਪੜ੍ਹੋ : ਬੰਗਾ 'ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਦੋ ਵਿਅਕਤੀਆਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News