ਕੁੜੀ ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਕਰਨ ''ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
Thursday, Aug 21, 2025 - 03:38 PM (IST)

ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ׀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਕੀਰਤੀ ਸ਼ਰਮਾ ਪੁੱਤਰੀ ਸੁਭਾਸ਼ ਚੰਦ ਵਾਸੀ ਬਹਿਫੱਤੋ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਹੈ ਕਿ ਸਾਬ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਉਦੋਨੰਗਲ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਉਸ ਨੂੰ ਵਿਦੇਸ਼ ਕੋਰੇਸ਼ੀਆ ਜਾਂ ਪੋਲੈਂਡ ਦਾ ਵੀਜ਼ਾ ਲਗਾਉਣ ਦੇ ਨਾਮ 'ਤੇ 4 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF ਟੀਮਾਂ ਨੇ ਸਾਂਭਿਆ ਮੋਰਚਾ
ਜਿਨ੍ਹਾਂ ਵੱਲੋਂ ਉਕਤ ਦਰਖ਼ਾਸਤ ਏ. ਡੀ. ਜੀ. ਪੀ. ਐੱਨ. ਆਰ. ਆਈ. ਨੂੰ ਕਾਨੂੰਨ ਮੁਤਾਬਕ ਮਾਮਲਾ ਦਰਜ ਕਰਨ ਸਬੰਧੀ ਮਾਰਕ ਕੀਤੀ ਗਈ ਸੀ। ਜਿਸ ਦੀ ਪੜਤਾਲ ਮੁੱਖ ਅਫ਼ਸਰ ਥਾਣਾ ਪ੍ਰਵਾਸੀ ਭਾਰਤੀ ਮਾਮਲੇ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਆਪਣੀ ਇੰਨਕੁਆਰੀ ਰਿਪੋਰਟ 'ਚ ਸਾਬ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਉਦੋਨੰਗਲ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਸਿਫ਼ਾਰਿਸ਼ ਕਰਕੇ ਵਧੀਕ ਡਾਇਰੈਕਟਰ ਜਨਰਲ ਪੁਲਸ ਐੱਨ. ਆਰ. ਆਈ. ਵਿੰਗ ਫੇਸ-7 ਨੂੰ ਭੇਜੀ ਸੀ, ਜੋ ਉਨ੍ਹਾਂ ਵੱਲੋਂ ਐੱਸ. ਐੱਸ. ਪੀ. ਸਾਹਿਬ ਹੁਸ਼ਿਆਰਪੁਰ ਨੂੰ ਭੇਜੀ ਗਈ, ਜਿਸ 'ਤੇ ਮਾਣਯੋਗ ਐੱਸ. ਐੱਸ. ਪੀ. ਸਾਹਿਬ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਸਾਬ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e