ਨੌਜਵਾਨਾਂ ਨੂੰ ਵਿਦੇਸ਼ ਭੇਜਣ ਝਾਂਸਾ ਦੇ ਕੇ ਠੱਗੀ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲੇ ਦਰਜ

Wednesday, Sep 03, 2025 - 02:58 PM (IST)

ਨੌਜਵਾਨਾਂ ਨੂੰ ਵਿਦੇਸ਼ ਭੇਜਣ ਝਾਂਸਾ ਦੇ ਕੇ ਠੱਗੀ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲੇ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇਕ ਪਰਿਵਾਰ ਦੇ 3 ਜੀਆਂ ਸਣੇ 4 ਲੋਕਾਂ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਪਹਿਲਾ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਮਲਕੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਤਲਵੰਡੀ ਡੱਡੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਖੱਸਣ (ਕਪੂਰਥਲਾ), ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਮਾਤਾ ਬਲਵੀਰ ਕੌਰ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ ਚਿਤਾਵਨੀ

ਆਪਣੇ ਬਿਆਨ ਵਿਚ ਮਲਕੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੇ ਉਸ ਦੇ ਪੁੱਤਰ ਮਨਦੀਪ ਸਿੰਘ ਨੂੰ ਕਨੇਡਾ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਲੈਣ ਦੇ ਬਾਵਜੂਦ ਕੈਨੇਡਾ ਨਹੀਂ ਭੇਜਿਆ ਅਤੇ ਨਾ ਹੀ ਉਸਦੀ ਰਕਮ ਵਾਪਸ ਕੀਤੀ ਹੈ।  ਥਾਣਾ ਮੁਖੀ ਨੇ ਦੱਸਿਆ ਕਿ ਦੂਜਾ ਮਾਮਲਾ ਜਗਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਖੁੱਡਾ ਦੇ ਬਿਆਨ ਦੇ ਆਧਾਰ 'ਤੇ ਆਸ਼ਾ ਸਿੰਘ ਉਰਫ਼ ਆਸ਼ੂ ਪੁੱਤਰ ਹਕੂਮਤ ਸਿੰਘ ਵਾਸੀ ਕੁਰਾਲਾ ਕਲਾ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਜਗਦੀਪ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਹੁਣ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਹਨ ਅਤੇ ਥਾਣੇਦਾਰ ਲਖਵਿੰਦਰ ਸਿੰਘ ਅਤੇ ਜਸਵੀਰ ਸਿੰਘ ਅਗਲੇਰੀ ਕਾਰਵਾਈ ਕਰ ਰਹੇ ਹਨ। 

ਇਹ ਵੀ ਪੜ੍ਹੋ: ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ ਸਾਵਧਾਨ, ਪਵੇਗਾ ਭਾਰੀ ਮੀਂਹ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News