ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ, ਦੋ ਲੋਕਾਂ ਖ਼ਿਲਾਫ਼ ਕੇਸ ਦਰਜ
Saturday, Oct 04, 2025 - 04:53 PM (IST)

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਦੋ ਲੋਕਾਂ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੂਪਏ ਦੀ ਠੱਗੀ ਮਾਰਨ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦਸਿਆ ਹੈ ਕਿ ਬਹਾਦੁਰ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਅਜਮੇਰ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਕਿ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਦਵਿੰਦਰ ਦਿਲਰਾਜ ਪਾਲ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਸੁਲਤਾਨ ਵਿੰਡ ਰੋੜ ਥਾਨਾਂ ਡਿਵੀਜ਼ਨ ਬੀ ਜ਼ਿਲ੍ਹਾ ਅੰਮ੍ਰਿਤਸਰ ਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਵਿਸ਼ਨੂੰ ਨਗਰ ਜਗਾਦਾਰੀ, ਯਮੁਨਾ ਨਗਰ ਸਟੇਟ ਹਰਿਆਣਾ ਨੇ 9 ਲੱਖ 20 ਹਜਾਰ ਦੀ ਠੱਗੀ ਮਾਰੀ ਹੈ। ਇਸ ਦੀ ਜਾਂਚ ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵੱਲੋਂ ਕੀਤੇ ਜਾਣ ਤੋਂ ਬਾਅਦ ਆਪਣੀ ਜਾਂਚ ਰਿਪੋਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪਣ ਪਿੱਛੋਂ ਹਾਜੀਪੁਰ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ 'ਤੇ ਦਵਿੰਦਰ ਦਿਲਰਾਜ ਪਾਲ ਸਿੰਘ ਅਤੇ ਅਮਰਜੀਤ ਕੌਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8