ਪੁਰਗਤਾਲ ਭੇਜਣ ਦੇ ਨਾਮ ''ਤੇ 9 ਲੱਖ ਰੁਪਏ ਦੀ ਠੱਗੀ

Saturday, Oct 25, 2025 - 06:53 PM (IST)

ਪੁਰਗਤਾਲ ਭੇਜਣ ਦੇ ਨਾਮ ''ਤੇ 9 ਲੱਖ ਰੁਪਏ ਦੀ ਠੱਗੀ

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ ਮਹਿੰਦਰ ਸਿੰਘ ਪੁੱਤਰ ਗੁਰਦਿੱਤਾ ਸਿੰਘ ਵਾਸੀ ਪਿੰਡ ਬੋੜਾ ਥਾਣਾ ਗੜ੍ਹਸ਼ੰਕਰ ਨੂੰ ਪੁਰਗਤਾਲ ਵਿਦੇਸ਼ ਭੇਜਣ ਦੇ ਨਾਮ 'ਤੇ 9 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਖਤਿਆਰ ਸਿੰਘ ਪੁੱਤਰ ਭੂਰਾ ਵਾਸੀ ਨੂਰਮਹਿਲ ਰੋਡ ਮਹਿਮੀ ਕਾਲੋਨੀ ਨੇੜੇ ਐੱਫ਼. ਆਈ. ਸੀ. ਸਟੋਰ ਫਿਲੌਰ ਜ਼ਿਲ੍ਹਾ ਜਲੰਧਰ ਖ਼ਿਲਾਫ਼ ਧਾਰਾ 406,420 ਆਈ. ਪੀ. ਸੀ. ਅਧੀਨ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਥਕ ਰੀਤੀ-ਰਿਵਾਜਾਂ ਨਾਲ ਜਥੇਦਾਰ ਗੜਗੱਜ ਦੀ ਮੁੜ ਹੋਈ ਦਸਤਾਰਬੰਦੀ, ਨਿਹੰਗ ਜਥੇਬੰਦੀਆਂ ਨੇ ਛੱਡੀ ਨਾਰਾਜ਼ਗੀ

ਮੁਖਤਿਆਰ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ 9 ਜੂਨ 2025 ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਉਕਤ ਨਾਲ਼ ਗੱਲਬਾਤ ਕੀਤੀ ਸੀ ਪਰ ਉਨ੍ਹਾਂ ਮੇਰੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ। ਇਸ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਐੱਨ. ਡੀ. ਪੀ. ਐੱਸ. ਹੁਸ਼ਿਆਰਪੁਰ ਜਗੀਰ ਸਿੰਘ ਵੱਲੋਂ ਕਰਨ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਵਿਖੇ ਉਕਤ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News