ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Sunday, Apr 26, 2026 - 02:15 PM (IST)

ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ ਪੁਲਸ ਨੇ ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਹਰਜਿੰਦਰ ਕੁਮਾਰ ਪੁੱਤਰ ਵਾਸਦੇਵ ਨਿਵਾਸੀ ਨਿਊ ਫਤਿਹਗੜ੍ਹ ਥਾਣਾ ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ ਨੇ ਪੁਲਸ ਨੂੰ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਸ ਦੇ ਨਾਲ ਧੋਖਾ ਕੀਤਾ ਹੈ।

ਮਾਮਲੇ ਦੀ ਜਾਂਚ ਲੇਡੀ ਹੈੱਡ ਕਾਂਸਟੇਬਲ ਪੁਸ਼ਪਾ ਦੇਵੀ ਵੱਲੋਂ ਕੀਤੀ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤ ਕਰਤਾ ਅਤੇ ਉਸ ਦੀ ਪਤਨੀ ਨੇ ਅਣਪਛਾਤੇ ਵਿਅਕਤੀ ਦੀਆਂ ਗੱਲਾਂ ’ਚ ਆ ਕੇ ਸੋਨੇ ਦੀਆਂ 2 ਮੁੰਦਰੀਆਂ ਅਖ਼ਬਾਰ ਦੇ ਟੁਕੜੇ ’ਚ ਲਪੇਟ ਕੇ ਦਿੱਤੀਆਂ ਸਨ, ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਅਖ਼ਬਾਰ ਦੇ ਟੁਕੜੇ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ’ਚੋਂ ਪੱਥਰ ਨਿਕਲੇ, ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਅਣਪਛਾਤੇ ਵਿਅਕਤੀ ਨੇ ਸ਼ਿਕਾਇਤ ਕਰਤਾ ਅਤੇ ਉਸ ਦੀ ਪਤਨੀ ਨੂੰ ਭਰੋਸੇ ’ਚ ਲੈ ਕੇ ਉਨ੍ਹਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਹੈ। 

ਇਹ ਵੀ ਪੜ੍ਹੋ: Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

ਜਾਂਚ ਰਿਪੋਰਟ ਤਿਆਰ ਕਰਕੇ ਡੀ. ਐੱਸ. ਪੀ. ਸਬ-ਡਿਵੀਜ਼ਨ ਸਿਟੀ ਨੂੰ ਭੇਜੀ ਗਈ। ਜਿਨ੍ਹਾਂ ਨੇ ਰਿਪੋਰਟ ਦੇ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਉਸ ਨੂੰ ਜ਼ਿਲ੍ਹਾ ਪੁਲਸ ਮੁਖੀ ਨੂੰ ਭੇਜਿਆ। ਇਸ ’ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ ’ਚ ਧੋਖਾਦੇਹੀ ਦਾ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News